India

ਦਿੱਲੀ ਨੂੰ ਮਿਲੀ ਨਵੀਂ ਮੁੱਖ ਮੰਤਰੀ! 5 ਮੰਤਰੀਆਂ ਨੇ ਵੀ ਚੁੱਕੀ ਸਹੁੰ

ਬਿਊਰੋ ਰਿਪੋਰਟ – ਦਿੱਲੀ ਨੂੰ ਨਵੀਂ ਮੁੱਖ ਮੰਤਰੀ ਮਿਲ ਗਈ ਹੈ। ਆਤਿਸ਼ੀ ਮਾਰਲੇਨਾ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਉਨ੍ਹਾਂ ਦੇ ਨਾਲ 5 ਹੋਰ ਮੰਤਰੀਆਂ ਨੇ ਵੀ ਅਹੁਦੇ ਦੀ ਸਹੁੰ ਚੁੱਕੀ ਹੈ। ਇਨ੍ਹਾਂ ਸਾਰਿਆਂ ਨੂੰ ਦਿੱਲੀ ਦੇ ਉੱਪ ਰਾਜਪਾਲ ਵੀਕੇ ਸਕਸੈਨਾ ਨੇ ਸਹੁੰ ਚੁਕਾਈ ਹੈ। ਦੱਸ ਦੇਈਏ ਕਿ ਆਤਿਸ਼ੀ ਕਾਲਕਾਜੀ ਤੋਂ ਵਿਧਾਇਕ ਹਨ ਅਤੇ ਇਸ ਤੋਂ ਪਹਿਲਾਂ ਉਹ ਅਰਵਿੰਦ ਕੇਜਰੀਵਾਲ ਸਰਕਾਰ ਵਿਚ ਮੰਤਰੀ ਵੀ ਸਨ।

ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਉਨ੍ਹਾਂ ਨੂੰ ਵਿਧਾਇਕ ਦਲ ਦੀ ਆਗੂ ਚੁਣਿਆ ਗਿਆ ਸੀ।

ਇਹ ਵੀ ਪੜ੍ਹੋ –  ਅਮਰੀਕਾ ’ਚ ਸਿੱਖ ਡਰਾਈਵਰ ’ਤੇ ਨਸਲੀ ਹਮਲਾ! ‘ਆਪਣੇ ਦੇਸ਼ ਵਾਪਿਸ ਜਾਓ’ ਵਿਦੇਸ਼ ਮੰਤਰੀ ਜੈਸ਼ੰਕਰ ਤੋਂ ਦਖ਼ਲ ਦੀ ਕੀਤੀ ਮੰਗ