Punjab

ਦਰਿੰਦਿਆਂ ਨੇ ਸਾਰੀਆਂ ਹੱਦਾਂ ਕੀਤੀਆਂ ਪਾਰ! ਨਗਨ ਹਾਲਤ ‘ਚ ਕੀਤੀ ਕੁੱਟਮਾਰ

ਬਿਊਰੋ ਰਿਪੋਰਟ – ਸਮਾਜ ਵਿਚ ਮਾੜੇ ਅਨਸਰ ਕਈ ਵਾਰ ਅਜਿਹੀਆਂ ਘਟਵਾਨਾਂ ਨੂੰ ਅੰਜਾਮ ਦਿੰਦੇ ਹਨ, ਜਿਸ ਨਾਲ ਮਨੁੱਖਤਾ ਸ਼ਰਮਸਾਰ ਹੋ ਜਾਂਦੀ ਹੈ। ਅਜਿਹਾ ਹੀ ਇਕ ਮਾਮਲਾ ਚੰਡੀਗੜ੍ਹ (Chandigarh) ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਨਾਬਾਲਗ ਨੂੰ ਬੁਰੀ ਤਰ੍ਹਾਂ ਨਾਲ ਕੁੱਟਿਆ ਗਿਆ ਹੈ ਅਤੇ ਉਸ ਦੇ ਕੱਪੜੇ ਵੀ ਪਾੜੇ ਗਏ ਹਨ। ਕੁੱਟਣ ਵਾਲਿਆਂ ਨੇ ਇੱਥੋਂ ਤੱਕ ਹੱਦ ਕਰ ਦਿੱਤੀ ਕਿ ਉਸ ਨੂੰ ਲੋਕਾਂ ਦੇ ਸਾਹਮਣੇ ਹੀ ਨੰਗਾ ਕੁੱਟਦੇ ਰਹੇ। ਇਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਤੋਂ ਬਾਅਦ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਗਣੇੇਸ਼ ਵਿਸਰਜਨ ਮੌਕੇ ਪੀੜਤ ਨੌਜਵਾਨ ਦਾ ਕੁਝ ਨੌਜਵਾਨਾ ਦੇ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ, ਜਿਸ ਤੋਂ ਬਾਅਦ ਮੁਲਜ਼ਮਾਂ ਨੇ ਉਸ ਦੀ ਅੱਜ ਕੁੱਟਮਾਰ ਕੀਤੀ। ਪੀੜਤ ‘ਤੇ ਡੰਡਿਆਂ ਅਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕੀਤਾ ਹੈ। ਪੀੜਤ ਨੌਜਵਾਨ ਕਾਫੀ ਜ਼ਖ਼ਮੀ ਹੋਇਆ ਹੈ, ਜਿਸ ਨੂੰ ਸੈਕਟਰ-16 ਦੇ ਹਸਪਤਾਲ ਵਿਚ ਦਾਖਲ ਕਰਵਾਇਆ ਹੈ।

ਇਹ ਵੀ ਪੜ੍ਹੋ –  ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕਰਨ ਦੇ ਚਾਹਵਾਨਾਂ ਲਈ ਖ਼ੁਸ਼ਖ਼ਬਰੀ! ਇਸ ਤਰੀਕ ਤੱਕ ਖੁੱਲ੍ਹੀ ਰਹੇਗੀ ਯਾਤਰਾ