ਬਿਉਰੋ ਰਿਪੋਰਟ – ਜਲੰਧਰ ਕਮਿਸ਼ਨਰੇਟ ਪੁਲਿਸ (Jalandhar Commissionerate Police) ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਹੋਇਆਂ 17 ਵਿਅਕਤੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਪਾਸੋਂ 18 ਹਥਿਆਰ, 66 ਕਾਰਤੂਸ ਅਤੇ 1.1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਦੱਸਿਆ ਕਿ 2 ਹਫਤਿਆਂ ਦੀ ਕਾਰਵਾਈ ਤੋਂ ਬਾਅਦ ਇੱਕ ਅੰਤਰ-ਰਾਜੀ ਗੈਰ-ਕਾਨੂੰਨੀ ਗੰਨ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਸਾਰੇ ਬਦਮਾਸ਼ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕਈ ਘਿਨਾਉਣੇ ਅਪਰਾਧਾਂ ਅਤੇ ਕਈ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ। ਪੰਜਾਬ ਅਤੇ ਹਰਿਆਣਾ ਵਿੱਚ ਗਰੋਹਾਂ ਨੂੰ ਲੌਜਿਸਟਿਕਲ ਸਹਾਇਤਾ ਅਤੇ ਹਥਿਆਰਾਂ ਦੀ ਸਪਲਾਈ ਵੀ ਕਰ ਰਹੇ ਸਨ।
ਦੱਸ ਦੇਈਏ ਕਿ ਪੁਲਿਸ ਵੱਲੋਂ ਲਗਾਤਾਰ ਮਾੜੇ ਅਨਸਰਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਤਹਿਤ ਹੀ ਅੱਜ ਦੀ ਕਾਰਵਾਈ ਕੀਤੀ ਹੈ। ਇਸ ਸਬੰਧੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਅਮਨ ਕਾਨੂੰਨ ਨੂੰ ਭੰਗ ਨਹੀਂ ਹੋਣ ਦੇਵੇਗੀ।
ਇਹ ਵੀ ਪੜ੍ਹੋ – ਮੋਹਾਲੀ ਦੀਆਂ ਸੜਕਾਂ ‘ਤੇ ਲੱਗੇ ਕੈਮਰੇ: ਟ੍ਰੈਫਿਕ ਨਿਯਮ ਤੋੜਨ ‘ਤੇ ਘਰ-ਘਰ ਪਹੁੰਚਣਗੇ ਚਲਾਨ