Punjab

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਵੱਡੀ ਫਟਕਾਰ! ਦਿੱਤਾ ਅਲਟੀਮੇਟਮ

ਬਿਉਰੋ ਰਿਪੋਰਟ – ਪੰਜਾਬ ਵਿਚ ਨਗਰ ਨਿਗਮ (Nagar Nigam) ਅਤੇ ਨਗਰ ਕੌਂਸਲ (Nagar Council) ਦੀਆਂ ਚੋਣਾਂ ਵਿਚ ਲਗਾਤਾਰ ਹੋ ਰਹੀ ਦੇਰੀ ਕਾਰਨ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਹੁਣ ਸਰਕਾਰ ਨੂੰ ਫਟਕਾਰ ਲਗਾਈ ਹੈ। ਹਾਈਕੋਰਟ ਦੇ ਚੀਫ ਜਸਟਿਸ ਨੇ ਸਖਤੀ ਨਾਲ ਕਿਹਾ ਕਿ ਸਰਕਾਰ ਨੂੰ ਆਖਰੀ ਮੌਕੇ ਦਿੱਤਾ ਜਾ ਰਿਹਾ ਹੈ ਅਤੇ 14 ਅਕਤੂਬਰ ਨੂੰ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ। ਉਸ ਸਮੇਂ ਤੱਕ ਚੋਣ ਦਾ ਪੂਰਾ ਸ਼ਡਿਊਲ ਹਾਈਕੋਰਟ ਵਿਚ ਪੇਸ਼ ਕੀਤਾ ਜਾਵੇ। ਇਸ ਦੇ ਨਾਲ ਹੀ ਹਾਈਕੋਰਟ ਨੇ ਕਿਹਾ ਕਿ ਜੇਕਰ ਸਰਕਾਰ ਇਹ ਸ਼ਡਿਊਲ ਪੇਸ਼ ਨਾ ਕਰ ਸਕੀ ਤਾਂ ਹਾਈਕੋਰਟ ਖੁਦ ਇਕ ਆਰਡਰ ਜਾਰੀ ਕਰੇਗੀ।

ਦੱਸ ਦੇਈਏ ਕਿ ਨਗਰ ਨਿਗਮਾਂ ਦੀਆਂ ਚੋਣਾਂ ਪਿਛਲੇ ਸਾਲ ਜਨਵਰੀ ਤੋਂ ਹੋਣ ਵਾਲੀਆਂ ਹਨ ਅਤੇ ਕਈ ਨਗਰ ਕੌਸਲਾਂ ਦੀਆਂ ਚੋਣਾਂ ਵੀ ਅਜੇ ਬਕਾਇਆ ਹਨ। ਇਸ ਨੂੰ ਲੈ ਕੇ ਹਾਈਕੋਰਟ ਵਿਚ ਦੋ ਜਨਹਿੱਤ ਪਟੀਸ਼ਨਾਂ ਤੇ ਹਾਈਕੋਰਟ ਨੇ ਸੁਣਵਾਈ ਕੀਤੀ ਹੈ।  ਹਾਈਕੋਰਟ ਨੇ ਸਰਕਾਰ ਨੂੰ ਕਿਹਾ ਕਿ ਜੇਕਰ ਪਤਾ ਸੀ ਕਿ ਚੋਣਾਂ ਦਾ ਕਾਰਜਕਾਲ ਖ਼ਤਮ ਹੋਣ ਜਾਣਾ ਤਾਂ, ਫਿਰ ਚੋਣਾਂ ਕਿਉਂ ਨਹੀਂ ਕਰਵਾਈਆਂ ਗਈਆਂ। 

 ਇਸ ਦੇ ਜਵਾਬ ਵਜੋਂ  ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਕਿਹਾ ਕਿ ਨਗਰ ਨਿਗਮਾ ਤੇ ਪਾਬੰਦੀ ਲਗਾਉਣ ਦੇ ਮਾਮਲੇ ਵਿਚ ਹਾਈਕੋਰਟ ਦੇ ਹੁਕਮਾਂ ਖਿਲਾਫ ਪੰਜਾਬ ਸਰਕਾਰ ਦੀ ਅਪੀਲ ਸੁਪਰੀਮ ਕੋਰਟ ਵਿੱਚ ਪੈਂਡਿੰਗ ਪਈ ਹੋਈ ਹੈ।  ਇਸ ਦੇ ਜਵਾਬ ਤੇ ਹਾਈਕੋਰਟ ਦੇ ਚੀਫ ਜਸਟਿਸ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਕੋਈ ਵੀ ਰੋਕ ਨਹੀਂ ਲਗਾਈ ਹੈ ਪਰ ਫਿਰ ਵੀ ਸਰਕਾਰ ਚੋਣਾਂ ਕਿਉਂ ਨਹੀਂ ਕਰਵਾ ਰਹੀ।

ਇਹ ਵੀ ਪੜ੍ਹੋ –  ਮੋਹਾਲੀ ‘ਚ ਡੇਂਗੂ ਦੇ 39 ਨਵੇਂ ਮਾਮਲੇ ਆਏ ਸਾਹਮਣੇ: ਕੁੱਲ ਮਰੀਜ਼ਾਂ ਦੀ ਗਿਣਤੀ ਹੋਈ 194