ਬਿਉਰੋ ਰਿਪੋਰਟ – ਪੰਜਾਬ ਸਰਕਾਰ ਦੀ ਕੈਬਨਿਟ ਵਿਚ ਅੱਜ ਫੇਰਬਦਲ ਹੋਇਆ ਹੈ। ਪੰਜ ਨਵੇਂ ਮੰਤਰੀਆਂ ਨੂੰ ਥਾਂ ਦਿੱਤੀ ਗਈ ਹੈ ਅਤੇ 4 ਮੰਤਰੀਆਂ ਦੀ ਛੁੱਟੀ ਵੀ ਕੀਤੀ ਗਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਦੇ ਓਐਸਡੀ (OSD)ਨੂੰ ਬਦਲ ਦਿੱਤਾ ਗਿਆ ਹੈ। ਓਐਸਡੀ ਨੂੰ ਬਦਲਣ ਦਾ ਕਾਰਨ ਅਜੇ ਤੱਕ ਸਪੱਸ਼ਟ ਨਹੀਂ ਹੈ। ਇਸ ਕਰਕੇ ਵਿਰੋਧੀ ਪਾਰਟੀਆਂ ਮੁੱਖ ਮੰਤਰੀ ਨੂੰ ਸਵਾਲ ਕਰ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆਂ (Bikram Singh Majithia) ਵੱਲੋਂ OSD ਨੂੰ ਬਦਲਣ ਨੂੰ ਲੈ ਕੇ ਸਵਾਲ ਚੁੱਕੇ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਪੁੱਛਿਆ ਕਿ ਓਐਸਡੀ ਨੂੰ ਕਿਉਂ ਬਦਲਿਆ ਹੈ।
ਉਨ੍ਹਾਂ ਕਿਹਾ ਕਿ ਬਦਲਣ ਦਾ ਕਾਰਨ ਦੱਸ ਦਿੱਤਾ ਜਾਵੇ ਨਹੀਂ ਤਾਂ ਉਹ ਖੁਦ ਬਦਲਣ ਦੇ ਕਾਰਨ ਨੂੰ ਲੋਕਾਂ ਸਾਹਮਣੇ ਲੈ ਕੇ ਆਉਣਗੇ। ਬਿਕਰਮ ਸਿੰਘ ਮਜੀਠੀਆ ਕੋਲ ਅਜਿਹੀ ਕੀ ਜਾਣਕਾਰੀ ਜੋ ਉਨ੍ਹਾਂ ਨੂੰ ਪਤਾ ਹੈ। ਉਨ੍ਹਾਂ ਕੋਲ ਕੀ ਜਾਣਕਾਰੀ ਹੈ, ਇਹ ਤਾਂ ਸਮਾਂ ਹੀ ਦੱਸੇਗਾ ਪਰ ਇਕ ਵਾਰ ਉਨ੍ਹਾਂ ਮੁੱਖ ਮੰਤਰੀ ਨੂੰ ਵੱਡਾ ਚੈਂਲਜ ਦਿੱਤਾ ਹੈ।
ਇਹ ਵੀ ਪੜ੍ਹੋ – 13 ਬੱਚਿਆਂ ਨੈਸ਼ਨਲ ਡਿਫੈਂਸ ਅਕੈਡਮੀ ‘ਚ ਮਾਰਿਆ ਮੱਲਾਂ! ਸੰਸਥਾ ਦਾ ਨਾਮ ਕੀਤਾ ਰੌਸ਼ਨ