International

ਭੂਚਾਲ ਦੇ ਝਟਕਿਆਂ ਨਾਲ ਕੰਬੀ ਜਪਾਨ ਦੀ ਧਰਤੀ, 5.9 ਮਾਪੀ ਗਈ ਤੀਬਰਤਾ, ਸੁਨਾਮੀ ਦਾ ਅਲਰਟ ਜਾਰੀ

ਜਾਪਾਨ ‘ਚ ਮੰਗਲਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਪਾਨ ਮੈਟਰੋਲੋਜੀਕਲ ਏਜੰਸੀ ਨੇ ਦੱਸਿਆ ਕਿ ਇਜ਼ੂ ਟਾਪੂ ‘ਤੇ ਆਏ ਭੂਚਾਲ ਦੀ ਤੀਬਰਤਾ 5.9 ਸੀ। ਭੂਚਾਲ ਤੋਂ ਬਾਅਦ ਟੋਕੀਓ ਦੇ ਦੱਖਣ ‘ਚ ਸਥਿਤ ਟਾਪੂਆਂ ‘ਚ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇੱਥੇ 1 ਮੀਟਰ ਉੱਚੀਆਂ ਲਹਿਰਾਂ ਉੱਠ ਸਕਦੀਆਂ ਹਨ।

ਹੁਣ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਜਾਂ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਜਾਪਾਨ ਦੇ ਟੋਕੀਓ ਦੇ ਦੱਖਣ ‘ਚ ਸਥਿਤ ਇਜ਼ੂ ਟਾਪੂ ਦੇ ਤੱਟਵਰਤੀ ਖੇਤਰਾਂ ‘ਚ ਅੱਜ ਸਵੇਰੇ 5 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.9 ਦਰਜ ਕੀਤੀ ਗਈ। ਸੂਤਰਾਂ ਮੁਤਾਬਕ ਸਮੁੰਦਰੀ ਟਾਪੂ ਹਾਚੀਜੋ ਨੇੜੇ ਸਮੁੰਦਰ ਵਿੱਚ ਸੁਨਾਮੀ ਦੀਆਂ ਛੋਟੀਆਂ ਲਹਿਰਾਂ ਦੇਖੀਆਂ ਗਈਆਂ ਹਨ।

ਪਿਛਲੇ ਮਹੀਨੇ ਦੱਖਣੀ ਜਾਪਾਨ ਦੇ ਮਿਆਜ਼ਾਕੀ ਪ੍ਰੀਫੈਕਚਰ ਵਿੱਚ 7.1 ਤੀਬਰਤਾ ਦਾ ਭੂਚਾਲ ਆਇਆ ਸੀ। ਇਸ ਭੂਚਾਲ ‘ਚ ਘੱਟੋ-ਘੱਟ 16 ਲੋਕ ਜ਼ਖ਼ਮੀ ਹੋਏ ਹਨ। ਇਸ ਦੇ ਨਾਲ ਹੀ 50 ਸੈਂਟੀਮੀਟਰ ਉੱਚੀਆਂ ਸੁਨਾਮੀ ਦੀਆਂ ਲਹਿਰਾਂ ਉੱਠਣੀਆਂ ਸ਼ੁਰੂ ਹੋ ਗਈਆਂ, ਜੋ ਕਰੀਬ ਅੱਧੇ ਘੰਟੇ ਬਾਅਦ ਜਾਪਾਨ ਦੇ ਤੱਟ ‘ਤੇ ਪਹੁੰਚ ਗਈਆਂ।

ਇਸ ਘਟਨਾ ਤੋਂ ਬਾਅਦ ਜਾਪਾਨ ਮੌਸਮ ਵਿਗਿਆਨ ਏਜੰਸੀ (ਜੇ.ਐੱਮ.ਏ.) ਨੇ ਪਹਿਲੀ ਵਾਰ ਭੂਚਾਲ ਦੀ ਚਿਤਾਵਨੀ ਜਾਰੀ ਕੀਤੀ ਸੀ। ਜਾਪਾਨ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਇਸ ਤਰ੍ਹਾਂ ਦੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਭੂਚਾਲ ਦਾ ਕੇਂਦਰ ਤੱਟ ਤੋਂ ਦੂਰ ਅਤੇ ਕਰੀਬ 25 ਕਿਲੋਮੀਟਰ ਦੂਰ ਇੱਕ ਭੂਮੀਗਤ ਸਮੁੰਦਰੀ ਖੁਰਦ ਨਨਕਾਈ ਟ੍ਰੌਫ ਦੇ ਕੋਲ ਸੀ।

ਜਾਪਾਨ ਦੀ ਸਰਕਾਰ ਮੁਤਾਬਕ ਅਜਿਹੇ ਭੂਚਾਲ ਕਾਰਨ ਲੱਖਾਂ ਲੋਕ ਜਾਨੀ ਨੁਕਸਾਨ ਦਾ ਸ਼ਿਕਾਰ ਹੋ ਸਕਦੇ ਹਨ। ਮੈਗਾਕਵੇਕ ਅਲਰਟ ਅਤੇ ਐਡਵਾਈਜ਼ਰੀ ਜਾਰੀ ਕਰਦੇ ਹੋਏ, ਜੇਐਮਏ ਨੇ ਕਿਹਾ ਕਿ ਵੱਡੇ ਪੈਮਾਨੇ ਦੇ ਭੁਚਾਲ ਦੀ ਸੰਭਾਵਨਾ ਆਮ ਹਾਲਤਾਂ ਵਿੱਚ ਆਉਣ ਵਾਲੇ ਭੂਚਾਲ ਦੇ ਮੁਕਾਬਲੇ ਜ਼ਿਆਦਾ ਹੈ।

ਇਹ ਵੀ ਪੜ੍ਹੋ – ਦਿੱਲੀ ਦੇ ਕਾਰੋਬਾਰੀ ਨੂੰ ਲਾਰੈਂਸ ਬਿਸ਼ਨੋਈ ਦੀ ਧਮਕੀ, ਕਰੋੜਾਂ ਰੁਪਏ ਦੀ ਫਿਰੌਤੀ ਦੀ ਕੀਤੀ ਮੰਗ