Punjab

ਜਲੰਧਰ ’ਚ ਪਰੇਸ਼ਾਨ ਵਿਆਹੁਤਾ ਨੇ ਪੱਖੇ ਨਾਲ ਲਿਆ ਫਾਹਾ! ਤਨਖ਼ਾਹ ਖੋਹ ਲੈਂਦਾ ਸੀ ਪਤੀ

ਬਿਉਰੋ ਰਿਪੋਰਟ: ਜਲੰਧਰ ਵਿੱਚ ਇਕ ਔਰਤ ਨੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕਾ ਦੇ ਪਰਿਵਾਰਿਕ ਮੈਂਬਰਾਂ ਦਾ ਇਲਜ਼ਾਮ ਹੈ ਕਿ ਉਹ ਆਪਣੇ ਪਤੀ ਕਾਰਨ ਪਰੇਸ਼ਾਨ ਸੀ। ਮ੍ਰਿਤਕਾ ਦੀ ਪਛਾਣ ਮਮਤਾ ਵਾਸੀ ਸੇਂਦਾ ਗੇਟ ਵਜੋਂ ਹੋਈ ਹੈ। ਉਹ ਇੱਕ ਮਸ਼ਹੂਰ ਸੁਨਿਆਰੇ ਕੋਲ ਕੰਮ ਕਰਦੀ ਸੀ। ਪੁਲਿਸ ਨੇ ਉਸਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮਮਤਾ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਮਮਤਾ ਦਾ ਵਿਆਹ 7 ਸਾਲ ਪਹਿਲਾਂ ਹੋਇਆ ਸੀ। ਉਸ ਦੀ ਛੇ ਸਾਲ ਦੀ ਧੀ ਵੀ ਹੈ। ਮ੍ਰਿਤਕਾ ਦੀ ਮਾਂ ਕਿਰਨ ਅਤੇ ਪਿਤਾ ਸੰਜੇ ਸਿੰਘ ਨੇ ਇਲਜ਼ਾਮ ਲਾਇਆ ਕਿ ਜਵਾਈ ਕਾਫੀ ਸਮੇਂ ਤੋਂ ਕੰਮ ਨਹੀਂ ਕਰ ਰਿਹਾ ਸੀ। ਉਹ ਨਸ਼ੇੜੀ ਹੈ। ਉਨ੍ਹਾਂ ਦੀ ਧੀ ਦੀ ਤਨਖ਼ਾਹ ਖੋਹ ਲੈਂਦਾ ਸੀ। ਜਿਸ ਕਾਰਨ ਉਹ ਕਾਫੀ ਪਰੇਸ਼ਾਨ ਰਹਿੰਦੀ ਹੈ। ਇਸੇ ਕਾਰਨ ਕਰਕੇ ਉਸ ਨੇ ਫਾਹਾ ਲਿਆ ਹੈ। ਉਨ੍ਹਾਂ ਦੱਸਿਆ ਕਿ ਦੇਰ ਰਾਤ ਉਸ ਦੀ ਨੂੰਹ ਦੀ ਸੱਸ ਦਾ ਫੋਨ ਆਇਆ ਸੀ ਕਿ ਉਨ੍ਹਾਂ ਦੀ ਧੀ ਨੇ ਕੁਝ ਕੀਤਾ ਹੈ।

ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਇਸ ਦੀ ਸੂਚਨਾ ਮਿਲਦੇ ਹੀ ਉਹ ਤੁਰੰਤ ਆਪਣੀ ਲੜਕੀ ਦੇ ਘਰ ਪੁੱਜੇ। ਜਦੋਂ ਉਨ੍ਹਾਂ ਦੇਖਿਆ ਤਾਂ ਉਨ੍ਹਾਂ ਦੀ ਲੜਕੀ ਦੀ ਮੌਤ ਹੋ ਚੁੱਕੀ ਸੀ। ਉਸ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਉਨ੍ਹਾਂ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ।