International Punjab

ਹੁਸ਼ਿਆਰਪੁਰ ਦੇ ਨੌਜਵਾਨ ਦਾ ਅਮਰੀਕਾ ’ਚ ਕਤਲ! ਗਰਦਨ ’ਤੇ ਮਿਲੇ ਸੱਟ ਦੇ ਨਿਸ਼ਾਨ

ਬਿਉਰੋ ਰਿਪੋਰਟ: ਬੀਤੇ ਦਿਨ ਵੀਰਵਾਰ ਨੂੰ ਹੁਸ਼ਿਆਰਪੁਰ ਦੇ ਦਸੂਹਾ ਦੇ ਪਿੰਡ ਬੇਬੋਵਾਲ ਚੰਨੀਆਂ ਦੇ ਇੱਕ ਨੌਜਵਾਨ ਦਾ ਅਮਰੀਕਾ ਵਿੱਚ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਪਿੰਦਰ ਸਿੰਘ ਵਜੋਂ ਹੋਈ ਹੈ। ਪਿੰਦਰ 18 ਸਾਲਾਂ ਤੋਂ ਇਟਲੀ ਵਿੱਚ ਰਿਹਾ ਅਤੇ 3 ਸਾਲ ਪਹਿਲਾਂ ਹੀ ਅਮਰੀਕਾ ਸ਼ਿਫਟ ਹੋਇਆ ਸੀ।

ਪਿੰਦਰ ਸਿੰਘ ਅਮਰੀਕਾ ਦੇ ਟਰੌਲੀ ਸ਼ਹਿਰ ਵਿੱਚ ਰਹਿੰਦਾ ਸੀ। ਅਮਰੀਕਾ ਵਿੱਚ ਉਹ ਟਰੱਕ ਡਰਾਈਵਰ ਸੀ ਅਤੇ ਕੱਲ੍ਹ ਟਰੱਕ ਲੈ ਕੇ ਗਿਆ ਸੀ। ਜਾਣਕਾਰੀ ਮੁਤਾਬਕ ਪਿੰਦਰ ਰਸਤੇ ’ਚ ਟਰੱਕ ਲੈ ਕੇ ਕਿਸੇ ਦਾ ਇੰਤਜ਼ਾਰ ਕਰ ਰਿਹਾ ਸੀ ਕਿ ਕੁਝ ਅਣਪਛਾਤੇ ਹਮਲਾਵਰਾਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਦਾ ਕਤਲ ਕਰ ਦਿੱਤਾ। ਨੌਜਵਾਨ ਦੀ ਗਰਦਨ ’ਤੇ ਸੱਟਾਂ ਦੇ ਨਿਸ਼ਾਨ ਮਿਲੇ ਹਨ।