Punjab

ਬੀਬੀ ਜਗੀਰ ਕੌਰ ਖਿਲਾਫ ਰਚੀ ਗਈ ਸਾਜ਼ਿਸ਼! ਨਹੀਂ ਕਿਹਾ ਜਾ ਸਕਦਾ ਕਾਤਲ!

ਬਿਉਰੋ ਰਿਪੋਰਟ – ਬੀਤੇ ਦਿਨ ਸ੍ਰੀ ਅਕਾਲ ਤਖਤ ਸਾਹਿਬ (Sri Akal Takth Sahib) ਵੱਲੋਂ ਬੀਬੀ ਜਗੀਰ ਕੌਰ (Bibi Jagir kaur) ਨੂੰ ਨੋਟਿਸ ਜਾਰੀ ਕਰਕੇ ਸਪੱਸ਼ਟੀਕਰਨ ਮੰਗਿਆ ਹੈ। ਇਸ ‘ਤੇ ਅੱਜ ਅਕਾਲੀ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ (Gurpartap Singh Wadala) ਨੇ ਕਿਹਾ ਕਿ ਅਕਾਲ ਤਖਤ ਸਾਹਿਬ ‘ਤੇ ਕੋਈ ਸਿਆਸਤ ਨਹੀਂ ਹੋਣੀ ਚਾਹੀਦੀ, ਕਿਉਂਕਿ ਅਕਾਲ ਤਖਤ ਸਾਹਿਬ ਸਰਵਉੱਚ ਹੈ। ਅਕਾਲੀ ਸੁਧਾਰ ਲਹਿਰ ਵੱਲੋਂ ਇਸ ਸਬੰਧੀ ਜਲੰਧਰ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਵਡਾਲਾ ਨੇ ਕਿਹਾ ਕਿ ਅਕਾਲ ਤਖਤ ਸਾਹਿਬ ਨੂੰ ਕੋਈ ਪੱਖਪਾਤ ਨਹੀਂ ਕਰਨਾ ਚਾਹੀਦਾ। ਬੀਬੀ ਜਗੀਰ ਕੌਰ ਨੇ ਸਿੱਖਾਂ ਲਈ ਬਹੁਤ ਕੁਰਬਾਨੀਆਂ ਕੀਤੀਆਂ ਹਨ। ਉਹ ਖੁਦ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਹਨ।

ਇਸ ਦੇ ਨਾਲ ਹੀ ਵਡਾਲਾ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਲ 2018 ਵਿਚ ਬਰੀ ਕਰ ਦਿੱਤਾ ਹੈ ਅਤੇ ਉਨ੍ਹਾਂ ਵੱਲੋਂ 2019 ਵਿਚ ਖਡੂਰ ਸਾਹਿਬ ਹਲਕੇ ਤੋਂ ਲੋਕ ਸਭਾ ਚੋਣ ਵੀ ਲੜੀ ਗਈ ਹੈ। ਪਰ ਹੁਣ ਆਉਣ ਵਾਲੀਆਂ ਸ਼੍ਰੋਮਣੀ ਕਮੇਟੀ ਚੋਣਾਂ ਨੂੰ ਲੈ ਕੇ ਹੀ ਨੋਟਿਸ ਜਾਰੀ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਸ ਨੂੰ ਇਸ ਤਰ੍ਹਾਂ ਕਾਤਲ ਨਹੀਂ ਕਿਹਾ ਜਾ ਸਕਦਾ।

ਇਹ ਵੀ ਪੜ੍ਹੋ –   ਮੋਦੀ ਨੂੰ ਹਟਾਉਣ ਤੱਕ ਜਿੰਊਦਾ ਰਹਾਂਗਾ! ਕਾਂਗਰਸ ਪ੍ਰਧਾਨ ਰੈਲੀ ‘ਚ ਹੋਇਆ ਬੇਹੋਸ਼