ਬਿਉਰੋ ਰਿਪੋਰਟ – ਕੁਝ ਦਿਨ ਪਹਿਲਾਂ ਵਰਧਮਾਨ ਗਰੁੱਪ (Vardhman Group) ਦੇ ਮਾਲਕ ਐਸਪੀਵਾਲ ਓਸਵਾਲ ਨਾਲ ਠੱਗੀ ਮਾਰੀ ਗਈ ਸੀ, ਉਸ ਮਾਮਲੇ ਵਿਚ ਲੁਧਿਆਣਾ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਡੀਜੀਪੀ ਡੈਸਕ ਨੇ ਦੱਸਿਆ ਕਿ ਗ੍ਰਿਫਤਾਰ ਕਰਨ ਵਾਲਿਆਂ ਮੁਲਾਜ਼ਮਾਂ ਨੂੰ ਪੁਲਿਸ ਵੱਲੋਂ ਸਨਮਾਨਿਤ ਵੀ ਕੀਤਾ ਜਾਵੇਗਾ। ਡੀਜੀਪੀ ਨੇ ਦੱਸਿਆ ਕਿ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਅਤੇ ਸਾਈਬਰ ਸੈੱਲ ਦੇ ਇੰਚਾਰਜ 7 ਵਿਅਕਤੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਪੁਲਿਸ ਵੱਲੋਂ ਮੁਲਜ਼ਮਾਂ ਤੋਂ 5.25 ਕਰੋੜ ਰੁਪਏ ਦੀ ਬਰਾਮਦਗੀ ਤੋਂ ਇਲਾਵਾ ਵੱਖ-ਵੱਖ ਬੈਂਕਾਂ ਦੇ 3 ਮੋਬਾਈਲ ਫ਼ੋਨ ਅਤੇ 6 ਏ.ਟੀ.ਐਮ ਵੀ ਬਰਾਮਦ ਕੀਤੇ ਹਨ |
ਦੱਸ ਦੇਈਏ ਕਿ ਕੁਝ ਦਿਨ ਵਰਧਮਾਨ ਗਰੁੱਪ ਦੇ ਮਾਲਕ ਐਸਪੀਵਾਲ ਓਸਵਾਲ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰੀ ਗਈ ਸੀ, ਜਿਸ ਤੋਂ ਬਾਅਦ ਇਹ ਮਾਮਲਾ ਪੁਲਿਸ ਕੋਲ ਪੁੱਜਾ ਸੀ। ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਡੀਜੀਪੀ ਨੇ ਦੱਸਿਆ ਕਿ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਅਤੇ ਸਾਈਬਰ ਸੈੱਲ ਇੰਚਾਰਜ ਜਤਿੰਦਰ ਸਿੰਘ ,ਏਐਸਆਈ ਰਾਜ ਕੁਮਾਰ, ਪਰਮਜੀਤ ਸਿੰਘ, ਰਾਜੇਸ਼ ਕੁਮਾਰ, ਰੋਹਿਤ ਅਤੇ ਸਿਮਰਨਦੀਪ ਸਿੰਘ ਨੂੰ ਸਨਮਾਨਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ – ਪੰਜਾਬ ਚੋਣ ਕਮਿਸ਼ਨ ਨੂੰ ਮਿਲਿਆ ‘ਆਪ’ ਦਾ ਵਫ਼ਦ, ਬੋਲੀ ਲਾ ਕੇ ਸਰਪੰਚੀ ਦੇਣ ਦੇ ਮਾਮਲਿਆਂ ’ਤੇ ਕੀਤੀ ਸ਼ਿਕਾਇਤ