Punjab

ਕਾਂਗਰਸੀਆਂ ਲੀਡਰਾਂ ਨਾਲ ਵਿਵਾਦ ਤੋਂ ਬਾਅਦ ਡੀਸੀ ਦਾ ਪਹਿਲਾਂ ਬਿਆਨ ਆਇਆ ਸਾਹਮਣੇ

ਬਿਉਰੋ ਰਿਪੋਰਟ – ਗੁਰਦਾਸਪੁਰ (Gurdaspur DC) ਦੇ ਡੀਸੀ ਦਾ ਕਾਂਗਰਸੀ ਆਗੂਆਂ ਵੱਲੋਂ ਵਿਰੋਧ ਕੀਤੇ ਜਾਣ ਤੋਂ ਬਾਅਦ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਵੱਡੀ ਨਹੀਂ ਬਣਾਉਣਾ ਚਾਹੀਦਾ। ਡੀਸੀ ਨੇ ਕਿਹਾ ਕਿ ਜਦੋਂ ਉਹ ਆਏ ਸਨ ਤਾਂ ਉਨ੍ਹਾਂ ਨੇ ਸੁਖਜਿੰਦਰ ਸਿੰਘ ਰੰਧਾਵਾ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਚਾਹ ਪਿਆ ਕੇ ਘੱਲਿਆ ਸੀ, ਇਸ ‘ਤੇ ਸਿਆਸਤ ਨਹੀਂ ਹੋਣੀ ਚਾਹੀਦੀ।

ਦੱਸ ਦੇਈਏ ਕਿ ਬੀਤੇ ਦਿਨ ਡੀਸੀ ਦਫਤਰ ਵਿਚ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਪ੍ਰਤਾਪ ਸਿੰਘ ਬਾਜਵਾ, ਬਰਿੰਦਰਮੀਤ ਸਿੰਘ ਪਾਹੜਾ ਅਤੇ ਤ੍ਰਿਪਤਰਜਿੰਦਰ ਸਿੰਘ ਬਾਜਵਾ ਨਾਲ ਤਕਰਾਰ ਹੋਈ ਸੀ। ਕਾਂਗਰਸੀ ਲੀਡਰ ਪੰਚਾਇਤੀ ਚੋਣਾਂ ਨੂੰ ਲੈ ਕੇ ਮਿੰਨੀ ਸਕੱਤਰੇਤ ਗਏ ਸੀ। ਇਸ ਸਾਰੀ ਘਟਨਾ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਨੇ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੂੰ ਪੱਤਰ ਲਿਖ ਕੇ ਡੀਸੀ ਉਮਾ ਸ਼ੰਕਰ ਗੁਪਤਾ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ  –   ਭਾਜਪਾ ਦੇ ਵਫਦ ਨੇ ਚੋਣ ਕਮਿਸ਼ਨ ਨਾਲ ਕੀਤੀ ਮੁਲਾਕਾਤ! 2 ਕਰੋੜ ਦੀ ਬੋਲੀ ਤੇ ਦਿੱਤਾ ਵੱਡਾ ਬਿਆਨ