India Punjab

ਕੈਬਨਿਟ ਮੰਤਰੀ ਨੇ ਰਾਮ ਰਹੀਮ ਦੀ ਪੈਰੋਲ ਦਾ ਕੀਤਾ ਵਿਰੋਧ!

ਬਿਉਰੋ ਰਿਪੋਰਟ – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਵੱਲੋਂ ਡੇਰਾ ਸਿਰਸਾ ਦੇ ਮੁੱਖੀ ਗੁਰਮੀਤ ਰਾਮ ਰਹੀਮ (Gurmeet Ram Rahim) ਦੀ ਪੈਰੋਲ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਸਿਆਸੀ ਲਾਭ ਲੈਣ ਲਈ ਵਾਰ-ਵਾਰ ਰਾਮ ਰਹੀਮ ਨੂੰ ਪੈਰੋਲ ਦੇ ਰਹੀ ਹੈ। ਧਾਲੀਵਾਲ ਨੇ ਕਿਹਾ ਕਿ ਭਾਜਪਾ ਸਿੱਖ ਜਜ਼ਬਾਤਾਂ ਨਾਲ ਖੇਡ ਰਹੀ ਹੈ। ਭਾਜਪਾ ਜੋ ਮਰਜ਼ੀ ਕਰ ਲਵੇ ਪਰ ਹਰਿਆਣਾ ਵਿੱਚ ਭਾਜਪਾ ਦੀ ਕਰਾਰੀ ਹਾਰ ਹੋਵੇਗੀ।

ਦੱਸ ਦੇਈਏ ਕਿ ਰਾਮ ਰਹੀਮ ਨੂੰ ਇਕ ਵਾਰ ਫਿਰ ਤੋਂ 20 ਦਿਨ ਪੈਰੋਲ ਮਿਲ ਚੁੱਕੀ ਹੈ। ਇਸ ਤੋਂ ਪਹਿਲਾਂ ਵੀ ਉਸ ਨੂੰ ਕਈ ਵਾਰ ਪੈਰੋਲ ਦਿੱਤੀ ਜਾ ਚੁੱਕੀ ਹੈ। ਇਸ ਸਮੇਂ ਹਰਿਆਣਾ ਵਿਧਾਨ ਸਭਾ ਚੋਣਾਂ ਚਲ ਰਹੀਆਂ ਹਨ, ਜਿਸ ਕਰਕੇ ਕਾਂਗਰਸ ਵੀ ਖਦਸਾ ਜਤਾ ਚੁੱਕੀ ਹੈ ਕਿ ਰਾਮ ਰਹੀਮ ਜੇਲ੍ਹ ਤੋਂ ਬਾਹਰ ਆ ਕੇ ਚੋਣ ਨੂੰ ਪ੍ਰਭਾਵਿਤ ਕਰ ਸਕਦਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਮ ਰਹੀਮ ਦੀ ਪੈਰੋਲ ਦਾ ਵਿਰੋਧ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ –  ਵੋਟਾਂ ਮੰਗਣ ਆਏ ਲੋਕਾਂ ਦੀ ਆਓ ਭਗਤ ਦੌਰਾਨ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ