ਬਿਉਰੋ ਰਿਪੋਰਟ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Sri Akal Takhat Jathedar Raghubir singh) ਦੀ ਤਬੀਅਤ ਅਚਾਨਕ ਵਿਗੜ ਗਈ ਹੈ ਜਿਸ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਥੇਦਾਰ ਸਾਹਿਬ ਨੂੰ ਤੇਜ਼ ਬੁਖਾਰ ਦੀ ਸ਼ਿਕਾਇਤ ਸੀ, ਜਿਸ ਦੀ ਵਜ੍ਹਾ ਕਰਕੇ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਵਿੱਚ ਰੱਖਿਆ ਗਿਆ ਹੈ।
ਬੀਤੇ ਦਿਨ ਅਤੇ ਅੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਰਘਬੀਰ ਸਿੰਘ ਦੇ ਕਈ ਪ੍ਰੋਗਰਾਮ ਸਨ, ਜਿਨ੍ਹਾਂ ਵਿੱਚ ਉਨ੍ਹਾਂ ਨੇ ਸ਼ਿਰਕਤ ਕਰਨੀ ਸੀ, ਪਰ ਉਨ੍ਹਾਂ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਡਾਕਟਰਾਂ ਮੁਤਾਬਿਕ ਜਥੇਦਾਰ ਸਾਹਿਬ ਦੀ ਹਾਲਤ ਠੀਕ ਹੈ ਅਤੇ ਉਨ੍ਹਾਂ ਨੂੰ ਜਲਦ ਛੁੱਟੀ ਦੇ ਦਿਤੀ ਜਾਵੇਗੀ।