India

ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ 2 ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ਦੇ ਗੁਗਲਧਰ ‘ਚ ਸੁਰੱਖਿਆ ਬਲਾਂ ਨੇ ਕੰਟਰੋਲ ਰੇਖਾ ‘ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਫੌਜ ਅਤੇ ਪੁਲਿਸ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਭਾਰਤੀ ਫੌਜ ਦੀ ਚਿਨਾਰ ਕੋਰ ਨੇ ਦੱਸਿਆ ਕਿ ਸ਼ੁੱਕਰਵਾਰ 4 ਅਕਤੂਬਰ ਨੂੰ ਫੌਜ ਅਤੇ ਪੁਲਿਸ ਨੇ ਇਕ ਸ਼ੱਕੀ ਗਤੀਵਿਧੀ ਦੇਖੀ। ਇਸ ਤੋਂ ਬਾਅਦ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ।

ਇਸ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ। ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ‘ਚ ਦੋ ਅੱਤਵਾਦੀ ਮਾਰੇ ਗਏ। ਇਨ੍ਹਾਂ ਕੋਲੋਂ ਵੱਡੀ ਗਿਣਤੀ ‘ਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ। ਫਿਲਹਾਲ ਆਪਰੇਸ਼ਨ ਚੱਲ ਰਿਹਾ ਹੈ।