Khetibadi Punjab

ਪੰਜਾਬ ਸਰਕਾਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਖਤਮ, ਕਈ ਮੰਗਾਂ ‘ਤੇ ਬਣੀ ਸਹਿਮਤੀ

ਚੰਡੀਗੜ੍ਹ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਯੂਨਾਈਟਿਡ ਕਿਸਾਨ ਮੋਰਚਾ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਖਤਮ ਹੋ ਗਈ ਹੈ। ਇਹ ਮੀਟਿੰਗ 4 ਘੰਟੇ ਦੇ ਕਰੀਬ ਚੱਲੀ। ਜਿਸ ਵਿੱਚ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਹੈ ਕਿ ਅੰਦੋਲਨ ਦੇ ਵਿੱਚ ਸ਼ਹੀਦ ਕਿਸਾਨਾਂ ਲਈ ਪੋਲਿਸੀ ਬਣਾਈ ਜਾਵੇਗੀ। ਇਸ ਮੀਟਿੰਗ ਵਿੱਚ ਕਈ ਮੰਗਾਂ ’ਤੇ ਕਿਸਾਨਾਂ ਅਤੇ ਸਰਕਾਰ ਵਿਚਾਲੇ ਸਹਿਮਤੀ ਬਣੀ ਹੈ।

ਇਸ ਸਬੰਧ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਹੈ ਕਿ ਅੰਦੋਲਨ ਦੇ ਵਿੱਚ ਸ਼ਹੀਦ ਕਿਸਾਨਾਂ ਲਈ ਪੋਲਿਸੀ ਬਣਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਕਿਹਾ ਕਿ ਪੰਚਾਇਤੀ ਚੋਣਾਂ ਬਾਅਦ ਪਾਲਿਸੀ ਤਿਆਰ ਕੀਤੀ ਜਾਵੇਗੀ। ਝੋਨੇ ਦੀ ਖਰੀਦ ’ਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾ ਆਉਣ ਦਾ ਵੀ ਭਰੋਸਾ ਦਿੱਤਾ ਗਿਆ ਹੈ। ਪੇੰਦਰ ਨੇ ਕਿਹਾ ਕਿ ਜਿੱਥੇ ਝੋਨੇ ਦੀ ਸਮੱਸਿਆ ਆਵੇਗੀ ਅਸੀਂ ਅੰਦੋਲਨ ਕਰਾਂਗੇ।

ਉਨ੍ਹਾਂ ਨੇ ਕਿਹਾ ਕਿ ਮੁਆਵਜ਼ੇ ਤੋਂ ਰਹਿੰਦੇ ਸ਼ਹੀਦ ਪਰਿਵਾਰਾਂ ਨੂੰ ਵੀ ਪੰਚਾਇਤੀ ਚੋਣਾਂ ਤੋਂ ਬਾਅਦ ਮੁਆਵਜ਼ਾ ਦੇਣ ਦਾ ਸਰਕਾਰ ਨੇ ਵਾਅਦਾ ਕੀਤਾ ਹੈ। ਝੋਨੇ ਦੀ ਖਰੀਦ ’ਤੇ ਬੋਲਦਿਆਂ ਪੰਧੇਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਭਰੋਸਾ ਦਿਵਾਇਆ ਹੈ ਕਿ ਝੋਨੇ ਦੀ ਖਰੀਦ ’ਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।