Punjab

ਨਾਮਜ਼ਦਗੀ ਪੱਤਰ ਪਾੜਨ ਤੇ ਹਿੰਸਕ ਝੜਪਾਂ ਦਾ ਮਾਮਲਾ ਪੁੱਜਾ ਹਾਈ ਕੋਰਟ

ਬਿਉਰੋ ਰਿਪੋਰਟ: ਪੰਜਾਬ ਵਿੱਚ ਪੰਚਾਇਤੀ ਚੋਣਾਂ ਦੀਆਂ ਨਾਮਜ਼ਦਗੀਆਂ ਦੌਰਾਨ ਕਈ ਉਮੀਦਵਾਰਾਂ ਦੇ ਕਾਗਜ਼ ਪਾੜੇ ਗਏ ਅਤੇ ਇਸ ਦੌਰਾਨ ਬਹੁਤ ਥਾਈਂ ਹਿੰਸਾ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ। ਇਸੇ ਤਰ੍ਹਾਂ ਦੀ ਇੱਕ ਘਟਨਾ ਦਾ ਮਾਮਾਲਾ ਹਾਈਕੋਰਟ ਪਹੁੰਚ ਗਿਆ ਹੈ। ਉੱਧਰ ਅਕਾਲੀ ਦਲ ਨੇ ਵੀ ਨਾਮਜ਼ਦਗੀਆਂ ਰੱਦ ਹੋਣ ਦੇ ਮਾਮਲੇ ’ਚ ਪੀੜਤ ਉਮੀਦਵਾਰਾਂ ਦੀ ਮਦਦ ਲਈ ਕਾਨੂੰਨੀ ਟੀਮ ਬਣਾ ਲਈ ਹੈ ਤੇ ਇਸ ਸਬੰਧੀ ਹਾਈਕੋਰਟ ਵਿੱਚ ਪਟੀਸ਼ਨ ਦਾਖ਼ਲ ਕਰਨ ਦੀ ਗੱਲ ਆਖੀ ਹੈ।

ਨਾਭਾ ਦੇ ਖੋਖ ਪਿੰਡ ਵਿੱਚ ਸਰਪੰਚ ਉਮੀਦਵਾਰ ਕੁਲਦੀਪ ਸਿੰਘ ਨੇ ਇਨਸਾਫ ਲਈ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਨੂੰ ਦੂਜੇ ਉਮੀਦਵਾਰ ਅਮਰਿੰਦਰ ਸਿੰਘ ਵੱਲੋਂ ਵੱਲੋਂ ਪਾੜਿਆ ਗਿਆ ਅਤੇ ਉਨ੍ਹਾਂ ਨਾਲ ਕੁੱਟਮਾਰ ਵੀ ਕੀਤੀ ਗਈ। ਕੁਲਦੀਪ ਸਿੰਘ ਨੇ ਹਾਈ ਕੋਰਟ ਤੋਂ ਤਤਕਾਲ ਸੁਣਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ। ਘਟਨਾ ਦਾ ਵੀਡੀਓ ਵੀ ਹਾਈ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ।

ਹਾਈ ਕੋਰਟ ਨੇ ਤਤਕਾਲ ਸੁਣਵਾਈ ਦੀ ਮੰਗ ਮਨਜ਼ੂਰ ਕਰ ਲਈ ਹੈ। ਹਾਈਕੋਰਟ ਨੇ ਪਟੀਸ਼ਨ ਉਤੇ ਸੁਣਵਾਈ ਕਰਦੇ ਹੋਏ ਸਬੰਧਿਤ ਐਸਐਚਓ ਨੂੰ ਹੁਕਮ ਦਿੱਤੇ ਹਨ ਕਿ ਪਟੀਸ਼ਨਕਰਤਾ ਕੁਲਦੀਪ ਸਿੰਘ ਦੇ ਨਾਮਜ਼ਦਗੀ ਨੂੰ ਤੈਅ ਕਾਨੂੰਨ ਤਹਿਤ ਜੇ ਸੰਭਵ ਹੋਵੇ ਤਾਂ ਉਨ੍ਹਾਂ ਦੀ ਨਾਮਜ਼ਦਗੀ ਕਰਵਾਈ ਜਾਵੇ ਅਤੇ ਜੇ ਕੁਲਦੀਪ ਸਿੰਘ ਨੂੰ ਸੁਰੱਖਿਆ ਦੇਣ ਦੀ ਜ਼ਰੂਰਤ ਹੈ ਤਾਂ ਉਨ੍ਹਾਂ ਨੂੰ ਸੁਰੱਖਿਆ ਦੇਣ ਉਤੇ ਵੀ ਗੌਰ ਕੀਤਾ ਜਾਵੇ।

ਸਬੰਧਿਤ ਖ਼ਬਰ – ਨਾਮਜ਼ਦਗੀ ਪੱਤਰ ਰੱਦ ਹੋਣ ਵਾਲੇ ਉਮੀਦਵਾਰਾਂ ਨੂੰ ਇਨਸਾਫ਼ ਦਿਵਾਏਗਾ ਅਕਾਲੀ ਦਲ! ਕਾਨੂੰਨੀ ਟੀਮ ਦਾ ਕੀਤਾ ਗਠਨ, ਹਾਈਕੋਰਟ ਜਾਣ ਦੀ ਵੀ ਕਹੀ ਗੱਲ