Punjab

ਹਾਈਕੋਰਟ ਤੋਂ ਮਾਨ ਸਰਕਾਰ ਨੂੰ ਫੈਸਲੇ ਦੇ 16 ਘੰਟੇ ਪਹਿਲਾਂ ਵੱਡੀ ਰਾਹਤ! ਮੁੱਖ ਮੰਤਰੀ ਨੇ ਕੀਤਾ ਧੰਨਵਾਦ

ਬਿਉਰੋ ਰਿਪੋਰਟ – ਪੰਜਾਬ ਪੰਚਾਇਤੀ ਚੋਣਾਂ ਲਈ ਵੋਟਿੰਗ ਸ਼ੁਰੂ ਹੋਣ ਤੋਂ 16 ਘੰਟੇ ਪਹਿਲਾਂ ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਦਿੰਦੇ ਹੋਏ 1000 ਪਟੀਸ਼ਨਾਂ ਨੂੰ ਰੱਦ ਕਰਦੇ ਹੋਏ 250 ਪੰਚਾਇਤਾਂ ਦੀ ਚੋਣਾਂ ਰੱਦ ਕਰਨ ਦੇ ਆਪਣੇ ਫੈਸਲੇ ਨੂੰ ਪਲਟ ਕੇ ਮਾਨ ਸਰਕਾਰ ਨੂੰ ਵੱਡੀ ਰਾਹਤ ਦਿੱਤੀ ਹੈ। ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਅਦਾਲਤ ਦਾ ਧੰਨਵਾਦ ਕਰਦੇ ਹੋਏ ਅਹਿਮ ਅਪੀਲ ਕੀਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ x ‘ਤੇ ਲਿਖਿਆ ਕਿ “ਮਾਨਯੋਗ ਹਾਈ ਕੋਰਟ ਦਾ ਧੰਨਵਾਦ… ਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਦਾ ਰਸਤਾ ਸਾਫ ਹੋ ਚੁੱਕਿਆ ਹੈ.. ਕੱਲ੍ਹ 15 ਅਕਤੂਬਰ ਨੂੰ ਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਹੋਣਗੀਆਂ, ਮੇਰੀ ਸਾਰੇ ਪੰਜਾਬੀਆਂ ਨੂੰ ਬੇਨਤੀ ਹੈ ਕੱਲ੍ਹ 15 ਅਕਤੂਬਰ ਨੂੰ ਅਮਨ ਸ਼ਾਂਤੀ ਨਾਲ ਆਪਸੀ ਭਾਈਚਾਰਾ ਕਾਇਮ ਰੱਖਦੇ ਹੋਏ ਵੋਟਾਂ ਪਾਓ ਤੇ ਆਪਣੇ ਆਪਣੇ ਪਿੰਡਾਂ ਦੇ ਚੰਗੇ ਨੁਮਾਇੰਦੇ ਚੁਣੋ ਜੋ ਪਿੰਡਾਂ ਦੇ ਵਿਕਾਸ ਦੇ ਵਿੱਚ ਯੋਗਦਾਨ ਪਾਉਣ…ਪੰਚਾਇਤੀ ਚੋਣਾਂ ਵਾਸਤੇ ਜਿੰਨੇ ਵੀ ਉਮੀਦਵਾਰ ਮੈਂਬਰ ਜਾਂ ਸਰਪੰਚ ਚੋਣਾਂ ਲੜ ਰਹੇ ਨੇ ਸਭ ਨੂੰ ਮੇਰੀਆਂ ਬਹੁਤ ਬਹੁਤ ਸ਼ੁਭਕਾਮਨਾਵਾਂ”।

ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਹਾਈ ਕੋਰਟ ਦਾ ਫੈਸਲਾ ਵਿਰੋਧੀ ਪਾਰਟੀਆਂ ਦੇ ਕੂੜ ਪ੍ਰਚਾਰ ‘ਤੇ ਕਰਾਰੀ ਚਪੇੜ ਹੈ। ਉਹ ਲੋਕਾਂ ਨੂੰ ਗੁੰਮਰਾਹ ਕਰਕੇ ਝੂਠਾ ਪ੍ਰਚਾਰ ਕਰ ਰਹੇ ਸੀ। ਇਸ ਤੋਂ ਪਹਿਲਾਂ ਆਗੂ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਨੇ ਸਵੇਰੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਕੇ ਚੋਣ ਪ੍ਰਕਿਆ 3 ਹਫਤੇ ਤੱਕ ਟਾਲਣ ਦੀ ਅਪੀਲ ਕੀਤੀ ਸੀ।

ਇਹ ਵੀ ਪੜ੍ਹੋ –  ਆਸਟ੍ਰੇਲੀਆ ਦੇ ਨਵੇਂ ਵੀਜ਼ੇ ਨੂੰ ਲੈਕੇ ਭਾਰਤੀਆਂ ‘ਚ ਉਤਸ਼ਾਹ ! 14 ਦਿਨਾਂ ‘ਚ 40 ਹਜ਼ਾਰ ਨੇ ਅਪਲਾਈ,ਇਹ ਹੈ ਅਖੀਰਲੀ ਤਰੀਕ