ਬਿਉਰੋ ਰਿਪੋਰਟ: ਮੁੰਬਈ ਵਿੱਚ ਐਨਸੀਪੀ ਆਗੂ ਅਤੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇਸ਼ ਭਰ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਸੇ ਦੌਰਾਨ ਲਾਰੈਂਸ ਬਿਸ਼ਨੋਈ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਉਹ ਜੇਲ੍ਹ ਦੇ ਅੰਦਰੋਂ ਤਿੰਨ ਮਿੰਟ ਲੰਬੀ ਕਵਿਤਾ ਸੁਣਾਉਂਦੇ ਹੋਏ ਦੀਵਾਲੀ ਦੀਆਂ ਵਧਾਈਆਂ ਦੇ ਰਿਹਾ ਹੈ। ਇਹ ਵੀਡੀਓ ਕਰੀਬ 3 ਮਿੰਟ 23 ਸੈਕਿੰਡ ਦਾ ਹੈ।
ਹਾਲਾਂਕਿ ਇਸ ਵੀਡੀਓ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਵੀਡੀਓ ਕਰੀਬ ਚਾਰ ਸਾਲ ਪੁਰਾਣਾ ਹੈ। ਕੁਝ ਰਿਪੋਰਟਾਂ ਅਨੁਸਾਰ ਉਕਤ ਵੀਡੀਓ ਪੰਜਾਬ ਦੀ ਕਿਸੇ ਜੇਲ੍ਹ ਤੋਂ ਬਣਾਈ ਗਈ ਸੀ। ਹਾਲਾਂਕਿ ਇਸਦੀ ਪੁਸ਼ਟੀ ਨਹੀਂ ਹੋਈ ਹੈ, ਸਿਰਫ਼ ਦਾਅਵੇ ਕੀਤੇ ਜਾ ਰਹੇ ਹਨ। ਵੀਡੀਓ ’ਚ ਲਾਰੈਂਸ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਅਤੇ ਜਵਾਨਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਾ ਨਜ਼ਰ ਆ ਰਿਹਾ ਹੈ।
ਵੀਡੀਓ ਵਿੱਚ ਗੈਂਗਸਟਰ ਲਾਰੇਂਸ ਬਿਸ਼ਨੋਈ ਨੇ ਕਿਹਾ- ਜੈ ਸ਼ਹੀਦਾਂ ਦੀ, ਸਾਰਿਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ। ਜਿਸ ਤੋਂ ਬਾਅਦ ਲਾਰੈਂਸ ਨੇ ਹੈੱਡਫੋਨ ਲਗਾ ਕੇ ਉਕਤ ਵੀਡੀਓ ’ਚ ਕਵਿਤਾ ਸੁਣਾਉਣੀ ਸ਼ੁਰੂ ਕਰ ਦਿੱਤੀ। ਲਾਰੈਂਸ ਦੁਆਰਾ ਲਗਭਗ ਤਿੰਨ ਮਿੰਟ ਲੰਬੀ ਕਵਿਤਾ ਬੋਲੀ ਗਈ। ਲਾਰੈਂਸ ਨੇ ਅੱਗੇ ਕਿਹਾ ਕਿ ਸਾਰੇ ਸ਼ਹੀਦਾਂ ਨੂੰ ਮੇਰਾ ਦਿਲੋਂ ਸਤਿਕਾਰ। ਪੂਰੇ ਭਾਰਤ ਦੇ ਸੈਨਿਕਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ।