India

ਉਮਰ ਅਬਦੁੱਲਾ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਜੰਮੂ-ਕਸ਼ਮੀਰ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਰਜ ਕਰਨ ਤੋਂ ਬਾਅਦ, ਨੈਸ਼ਨਲ ਕਾਨਫਰੰਸ (ਐਨਸੀ) ਦੇ ਮੁਖੀ ਉਮਰ ਅਬਦੁੱਲਾ ਨੇ ਅੱਜ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪਹਿਲੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਲਈ ਹੈ। ਇਸ ਨਾਲ ਉਹ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਪਹਿਲੇ ਮੁੱਖ ਮੰਤਰੀ ਬਣੇ। ਇਹ ਸਮਾਗਮ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫਰੰਸ ਸੈਂਟਰ (SKICC), ਸ਼੍ਰੀਨਗਰ ਵਿਖੇ ਹੋ ਰਿਹਾ ਹੈ।

ਰਾਜਪਾਲ ਮਨੋਜ ਸਿਨਹਾ ਨੇ ਉਪ ਮੁੱਖ ਮੰਤਰੀ ਸੁਰੇਂਦਰ ਚੌਧਰੀ, ਮੰਤਰੀਆਂ ਸਕੀਨਾ ਇੱਟੂ, ਜਾਵੇਦ ਰਾਣਾ, ਜਾਵੇਦ ਡਾਰ, ਸਤੀਸ਼ ਸ਼ਰਮਾ ਨੂੰ ਵੀ ਸਹੁੰ ਚੁਕਾਈ। ਸਹੁੰ ਚੁੱਕਣ ਤੋਂ ਬਾਅਦ ਉਮਰ ਅਬਦੁੱਲਾ ਦੁਪਹਿਰ 3:00 ਵਜੇ ਪ੍ਰਸ਼ਾਸਨਿਕ ਸਕੱਤਰ ਨਾਲ ਮੀਟਿੰਗ ਕਰਨਗੇ।

ਕਾਂਗਰਸ ਨੇ ਸਰਕਾਰ ਵਿੱਚ ਸ਼ਾਮਲ ਨਾ ਹੋਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦਾ ਕੋਈ ਵੀ ਵਿਧਾਇਕ ਮੰਤਰੀ ਨਹੀਂ ਬਣੇਗਾ। ਹਾਲਾਂਕਿ ਕਾਂਗਰਸ ਉਮਰ ਸਰਕਾਰ ਦਾ ਸਮਰਥਨ ਜਾਰੀ ਰੱਖੇਗੀ। ਕਾਂਗਰਸ ਨੇ ਕਿਹਾ ਕਿ ਅਸੀਂ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਮਿਲਣ ਤੱਕ ਲੜਦੇ ਰਹਾਂਗੇ।

ਸਹੁੰ ਚੁੱਕ ਸਮਾਗਮ ਵਿੱਚ ਆਈ.ਐਨ.ਡੀ.ਆਈ.ਏ. ਬਲਾਕ ਦੇ ਕਈ ਵੱਡੇ ਆਗੂ ਪਹੁੰਚੇ ਹੋਏ ਹਨ। ਸੰਸਦ ਦੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ, ਊਧਵ ਠਾਕਰੇ, ਸ਼ਰਦ ਪਵਾਰ, ਲਾਲੂ ਪ੍ਰਸਾਦ ਯਾਦਵ ਅਤੇ ਅਰਵਿੰਦ ਕੇਜਰੀਵਾਲ ਸਮੇਤ ਲਗਭਗ 50 ਵੀਆਈਪੀਜ਼ ਨੂੰ ਸੱਦਾ ਭੇਜਿਆ ਗਿਆ ਸੀ। ਹਾਲਾਂਕਿ, ਕੇਜਰੀਵਾਲ ਅਤੇ ਮਮਤਾ ਬੈਨਰਜੀ ਸਮਾਗਮ ਵਿੱਚ ਸ਼ਾਮਲ ਨਹੀਂ ਹੋਏ।