Punjab

ਮਾਲਵਿੰਦਰ ਕੰਗ ਨੇ ਘੇਰਿਆ ਵਿਰਸਾ ਸਿੰਘ ਵਲਟੋਹਾ! ਗਿਆਨੀ ਹਰਪ੍ਰੀਤ ਸਿੰਘ ਨੂੰ ਕੀਤੀ ਵੱਡੀ ਅਪੀਲ

ਬਿਉਰੋ ਰਿਪੋਰਟ – ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ (Malwinder Singh Kang) ਨੇ ਵਿਰਸਾ ਸਿੰਘ ਵਲਟੋਹਾ (Virsa Singh Valtoha) ਨੂੰ ਕਰਾਰੇ ਹੱਥੀਂ ਲੈਂਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨਾਲ ਚਲ ਰਹੇ ਵਿਵਾਦ ਨੂੰ ਲੈ ਕੇ ਨਿੰਦਾ ਕੀਤੀ ਹੈ। ਕੰਗ ਨੇ ਕਿਹਾ ਕਿ ਅਕਾਲੀ ਲੀਡਰਾਂ ਵੱਲੋਂ ਜੋ ਜਥੇਦਾਰ ਰਘਬੀਰ ਸਿੰਘ ਨੂੰ ਘਰ ਜਾ ਕੇ ਧਮਕੀਆਂ ਦੇਣਾ ਅਤੇ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਗਲਤ ਭਾਸ਼ਾ ਦੀ ਵਰਤੋਂ ਕਰਨਾ ਦਾ ਜੋ ਵਤੀਰਾ ਹੈ ਉਹ ਪਾਰਟੀ ਦੀ ਘਟਦੀ ਰਾਜਨੀਤਿਕ ਸਾਖ ਨੂੰ ਦਰਸਾਉਂਦਾ ਹੈ। ਕੰਗ ਨੇ ਬਾਦਲ ਪਰਿਵਾਰ ‘ਤੇ ਹਮਲਾ ਕਰਦਿਆਂ ਕਿਹਾ ਕਿ ਜੋ ਇਸ ਪਰਿਵਾਰ ਵੱਲੋਂ ਆਪਣੇ ਹਿੱਤਾਂ ਲਈ ਸਿੱਖ ਸੰਸਥਾਵਾਂ ਦੀ ਦੁਰਵਰਤੋਂ ਕਰਨ ਦਾ ਨਮੂਨਾ ਦਿਖਾਇਆ ਹੈ ਉਹ ਬਰਦਾਸ਼ ਕਰਨ ਵਾਲਾ ਨਹੀਂ ਹੈ। ਬਾਦਲ ਪਰਿਵਾਰ ਅੱਜ ਆਪਣੀ ਸਾਖ ਬਚਾਉਣ ਲਈ ਸੰਘਰਸ਼ ਕਰ ਰਿਹਾ ਹੈ, ਕਿਉਂਕਿ ਲੋਕ ਸਭਾ ਚੋਣਾਂ ਦੇ ਵਿਚ ਅਕਾਲੀ ਦਲ ਕੇਵਲ ਇਕ ਸੀਟ ਹੀ ਜਿੱਤ ਸਕਿਆ ਹੈ, ਇਸ ਤੋਂ ਸਾਫ ਜ਼ਾਹਿਰ ਹੈ ਕਿ ਅਕਾਲੀ ਦਲ ਦੀਆਂ ਪੁਰਾਣੀਆਂ ਚਾਲਾਂ ਅਤੇ ਹੰਕਾਰ ਨੇ ਉਨ੍ਹਾਂ ਨੂੰ ਲੋਕਾਂ ਤੋਂ ਦੂਰ ਕਰ ਦਿੱਤਾ ਹੈ, ਜਿਨ੍ਹਾਂ ਦੀ ਉਹ ਨੁਮਾਇੰਦਗੀ ਕਰਨ ਦਾ ਦਾਅਵਾ ਕਰਦੇ ਹਨ।

ਇਸ ਦੇ ਨਾਲ ਹੀ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਆਪਣੇ ਅਸਤੀਫਾ ਵਾਪਸ ਲੈਣ ਦੀ ਅਪੀਲ ਕਰਦਿਆਂ ਆਪਣੇ ਅਸਤੀਫੇ ਤੇ ਮੁੜ ਵਿਚਾਰ ਕਰਨ ਦੀ ਬੇਨਤੀ ਕੀਤੀ ਗਈ ਹੈ। ਕੰਗ ਨੇ ਕਿਹਾ ਕਿ ਸਿੱਖ ਕੌਮ ਨੂੰ ਅਤੇ ਪੰਜਾਬ ਨੂੰ ਉਨ੍ਹਾਂ ਦੀ ਅਗਵਾਈ ਦੀ ਬਹੁਤ ਲੋੜ ਹੈ। ਜਥੇਦਾਰ ਸਾਹਿਬਾਨ ਇਕ ਇਮਾਨਦਾਰ ਵਿਅਕਤੀ ਹਨ ਅਤੇ ਕਈ ਸਾਲਾਂ ਤੋਂ ਸਿੱਖ ਭਾਈਚਾਰੇ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਦੀ ਅਗਵਾਈ ਦੀ ਸਿੱਖ ਕੌਮ ਨੂੰ ਬਹੁਤ ਜ਼ਰੂਰਤ ਹੈ।

ਇਹ ਵੀ ਪੜ੍ਹੋ  –  ਨਾਇਬ ਸਿੰਘ ਸੈਣੀ ਨੇ ਹਰਿਆਣਾ ਦੀ ਸੰਭਾਲੀ ਕਮਾਨ