India Punjab

ਉੱਪ ਰਾਸ਼ਟਰਪਤੀ ਨੇ ਮੁਹਾਲੀ ਪਹੁੰਚ ਕੀਤਾ ਉਦਘਾਟਨ!

ਬਿਉਰੋ ਰਿਪੋਰਟ – ਉੱਪ ਰਾਸ਼ਟਰਪਤੀ ਜਗਦੀਪ ਧਨਖੜ (Jagdeep Dhankhar) ਨੇ ਅੱਜ ਮੋਹਾਲੀ (Mohali) ਪਹੁੰਚ ਕੇ ਸੈਕਟਰ 81 ਵਿਚ ਨਾਲੇਜ ਸਿਟੀ ਸਥਿਤ ਇੰਡੀਅਨ ਸਕੂਲ ਬਿਜ਼ਨਸ ਵਿਚ ਲੀਡਰਸ਼ਿਪ ਸਮਿਟ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੀ ਮੌਜੂਦ ਸਨ।

ਪੁਲਿਸ ਵੱਲੋਂ ਉੱਪ ਰਾਸ਼ਟਰਪਤੀ ਦੀ ਆਮਦ ਨੂੰ ਲੈ ਕੇ ਸੁਰੱਖਿਆ ਦਾ ਪੁਖਤਾ ਪ੍ਰਬੰਧ ਕੀਤੇ ਹਨ, ਜਿਸ ਕਰਕੇ ਮੋਹਾਲੀ ਪੁਲਿਸ ਵੱਲੋਂ ਪੂਰੇ ਇਲਾਕੇ ਨੂੰ ਨੋ ਫਲਾਇੰਗ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਇਸ ਸਬੰਧੀ ਡੀਸੀ ਆਸ਼ਿਕਾ ਜੈਨ ਨੇ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਦੇ ਲਈ ਸੁਰੱਖਿਆ ਦੇ ਪੂਰਨ ਪ੍ਰਬੰਧ ਕੀਤੇ ਗਏ ਹਨ ਭਾਰਤੀ ਸਿਵਲ ਡਿਫੈਂਸ ਕੋਡ, 2023 ਦੇ ਤਹਿਤ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਆਈਐਸਬੀ ਦੇ ਦੁਆਲੇ 5 ਕਿਲੋਮੀਟਰ ਦੇ ਘੇਰੇ ਵਿੱਚ ਇੱਕ ਨੋ-ਫਲਾਇੰਗ ਜ਼ੋਨ ਘੋਸ਼ਿਤ ਕੀਤਾ ਹੈ। ਇਸ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੇ ਡਰੋਨ ਅਤੇ ਹੋਰ ਉੱਡਣ ਵਾਲੀਆਂ ਵਸਤੂਆਂ ਨੂੰ ਉਡਾਉਣ ‘ਤੇ ਪੂਰਨ ਪਾਬੰਦੀ ਹੋਵੇਗੀ।

ਇਹ ਵੀ ਪੜ੍ਹੋ-  ਕੈਨੇਡਾ-ਭਾਰਤ ਤਣਾਅ ਵਿਚਾਲੇ CM ਮਾਨ ਤੇ ਜਥੇਦਾਰ ਸਾਹਿਬ ਦਾ ਵੱਡਾ ਬਿਆਨ