Punjab

ਪੰਜਾਬ ‘ਚ ਜ਼ਿਮਨੀ ਚੋਣਾਂ ਦੀ ਤਰੀਕ ਬਦਲਣ ਦੀ ਮੰਗ, ਬਾਜਵਾ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

ਮੁਹਾਲੀ : ਪੰਜਾਬ ਕਾਂਗਰਸ ਦੇ ਸੀਨੀਅਰ ਆਗੀ ਅਤੇ  ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਾਰਤ ਦੇ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਚਿੱਠੀ ਲਿੱਖੀ ਹੈ। ਉਨ੍ਹਾ ਨੇਕਿਹਾ ਹੈ ਕਿ ਪੰਜਾਬ ਵਿੱਚ 4 ਸੀਟਾਂ ‘ਤੇ ਹੋ ਰਹੀ ਜ਼ਿਮਨੀ ਚੋਣ ਦੀ ਮਿਤੀ ਬਦਲਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ 15 ਅਕਤੂਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ।ਉਨ੍ਹਾਂ ਨੇ ਕਿਹਾ ਹੈ ਕਿ 13 ਅਕਤੂਬਰ ਤੋਂ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਅਖੰਡ ਪਾਠ ਆਰੰਭ ਹੋ ਜਾਣੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਜ਼ਿਮਨੀ ਚੋਣ 15 ਅਕਤੂਬਰ ਤੋਂ ਬਾਅਦ ਕਰਵਾਉਣੀ ਚਾਹੀਦੀ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਬੇਨਤੀ ਕਰਦੇ ਹਾਂ ਕਿ ਪੰਜਾਬ ਵਿੱਚ ਸਿੱਖਾਂ ਦੇ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ ਇਸ ਲਈ ਜ਼ਿਮਨੀ ਚੋਣ ਦੀ ਮਿਤੀ 15 ਅਕਤੂਬਰ ਤੋਂ ਬਾਅਦ ਕੀਤੀ ਜਾਣੀ ਚਾਹੀਦੀ ਹੈ।

ਦੱਸ ਦੇਈਏ ਕਿ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। 2024 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਸੂਬੇ ਦੀਆਂ 4 ਵਿਧਾਨ ਸਭਾ ਸੀਟਾਂ ਖਾਲੀ ਹੋ ਗਈਆਂ। ਇਨ੍ਹਾਂ ਵਿੱਚ ਬਰਨਾਲਾ, ਗਿੱਦੜਬਾਹਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਸ਼ਾਮਲ ਹਨ। ਇਨ੍ਹਾਂ ਸੀਟਾਂ ‘ਤੇ 13 ਨਵੰਬਰ ਨੂੰ ਚੋਣਾਂ ਹੋਣਗੀਆਂ ਅਤੇ 23 ਨਵੰਬਰ ਨੂੰ ਨਤੀਜੇ ਐਲਾਨੇ ਜਾਣਗੇ।

13 ਨੂੰ ਗੁਰੂ ਨਾਨਕ ਜੈਯੰਤੀ

ਪਰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਲਿਖਿਆ ਕਿ ਮੈਂ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ 13 ਨਵੰਬਰ ਨੂੰ ਹੋਣ ਵਾਲੀਆਂ ਉਪ ਚੋਣਾਂ ਨੂੰ ਮੁਲਤਵੀ ਕਰਨ ਦੀ ਬੇਨਤੀ ਕੀਤੀ ਹੈ ਕਿਉਂਕਿ ਇਹ ਮਿਤੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਤਿਉਹਾਰ ਨਾਲ ਮੇਲ ਖਾਂਦੀ ਹੈ। ਇਹ ਯਕੀਨੀ ਬਣਾਏਗਾ ਕਿ ਲੋਕ ਆਪਣੇ ਧਾਰਮਿਕ ਫਰਜ਼ ਨਿਭਾ ਸਕਣ ਅਤੇ ਲੋਕਤੰਤਰੀ ਪ੍ਰਕਿਰਿਆ ਵਿੱਚ ਪੂਰੀ ਤਰ੍ਹਾਂ ਹਿੱਸਾ ਲੈ ਸਕਣ। ਇਸ ਲਈ ਜ਼ਿਮਨੀ ਚੋਣ ਦੀ ਮਿਤੀ 15 ਅਕਤੂਬਰ ਤੋਂ ਬਾਅਦ ਕੀਤੀ ਜਾਣੀ ਚਾਹੀਦੀ ਹੈ।