India Punjab

ਰਾਮ ਰਹੀਮ ਸੁਪਰੀਮ ਕੋਰਟ ‘ਚ ਦੇਵੇਗਾ ਜਵਾਬ! ਸਰਕਾਰ ਦੀ ਪਟੀਸ਼ਨ ‘ਤੇ ਚੁੱਕੇ ਸਵਾਲ

ਬਿਉਰੋ ਰਿਪੋਰਟ – ਪੰਜਾਬ ਸਰਕਾਰ (Punjab Government) ਦੀ ਪਟੀਸ਼ਨ ‘ਤੇ ਹੁਣ ਡੇਰੇ ਸਿਰਸਾ ਨੇ ਜਵਾਬ ਦਿੰਦੇ ਹੋਏ ਕਿਹਾ ਕਿ ਉਹ ਹੁਣ ਸੁਪਰੀਮ ਕੋਰਟ (Supreme Court) ਵਿਚ ਆਪਣਾ ਪੱਖ ਰੱਖਣਗੇ। ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਸਵਾਲ ਚੁੱਕਦਿਆਂ ਡੇਰੇ ਦੇ ਬੁਲਾਰੇ ਨੇ ਕਿਹਾ ਕਿ ਇਸ ਪਟੀਸ਼ਨ ਵਿਚ ਸੁਪਰੀਮ ਕੋਰਟ ਦੇ ਸਾਹਮਣੇ ਅਧੂਰੇ ਤੱਥ ਪੇਸ਼ ਕੀਤੇ ਗਏ ਹਨ ਪਰ ਅਸੀਂ ਜਸਦੀ ਹੀ ਪੂਰੇ ਤੱਥਾਂ ਸਮੇਤ ਸੁਪਰੀਮ ਕੋਰਟ ਵਿਚ ਇਸ ਦਾ ਕਾਨੂੰਨੀ ਜਵਾਬ ਦੇਵਾਂਗੇ। ਡੇਰੇ ਦੇ ਬੁਲਾਰੇ ਨੇ ਕਿਹਾ ਕਿ ਜਦੋਂ ਅਸੀਂ ਪੰਜਾਬ-ਹਰਿਆਣਾ ਹਾਈਕੋਰਟ ਅੱਗੇ ਸਾਰੇ ਤੱਥ ਪੇਸ਼ ਕੀਤੇ ਤਾਂ ਹਾਈਕੋਰਟ ਨੇ ਇਨ੍ਹਾਂ ਮਾਮਲਿਆਂ ‘ਤੇ ਰੋਕ ਲਾ ਦਿੱਤੀ ਸੀ।

ਦੱਸ ਦੇਈਏ ਕਿ ਸੁਪਰੀਮ ਕੋਰਟ ਨੇ 18 ਅਕਤੂਬਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ‘ਤੇ ਰੋਕ ਲਗਾ ਦਿੱਤੀ, ਜਿਸ ਨੇ 2015 ਦੇ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ‘ਚ ਗੁਰਮੀਤ ਰਾਮ ਰਹੀਮ ਦੇ ਖਿਲਾਫ ਚੱਲ ਰਹੇ ਮੁਕੱਦਮੇ ‘ਤੇ ਰੋਕ ਲਗਾ ਦਿੱਤੀ ਸੀ।

ਇਹ ਵੀ ਪੜ੍ਹੋ –  ਪੰਨੂ ਨੂੰ ਮਾਰਨ ਦੀ ਸਾਜਿਸ਼ ਰਚਣ ਵਾਲੇ ਵਿਕਾਸ ਯਾਦਵ ਬਾਰੇ ਇੱਕ ਹੋਰ ਵੱਡਾ ਖੁਲਾਸਾ! ਦਿੱਲੀ ਪੁਲਿਸ ਨੇ ਖੋਲ੍ਹੇ ਰਾਜ਼