Khetibadi Punjab

ਝੋਨੇ ਦੀ ਖਰੀਦ ਨਾ ਹੋਣ ਕਾਰਨ ਕਿਸਾਨਾਂ ਗੰਗਾਨਗਰ-ਬਠਿੰਡਾ ਹਾਈਵੇ ਕੀਤਾ ਜਾਮ

ਬਠਿੰਡਾ : ਝੋਨੇ ਦੀ ਖ਼ਰੀਦ ਨਾ ਹੋਣ ਕਿਸਾਨਾਂ ਨੇ ਮਲੋਟ ਵਿੱਚ ਗੰਗਾਨਗਰ-ਬਠਿੰਡਾ ਹਾਈਵੇ ਰੋਡ-7 ਜਾਮ ਕਰਕੇ ਰੋਸ ਜ਼ਾਹਿਰ ਕੀਤਾ। ਕਿਸਾਨ ਝੋਨੇ ਦੀ ਖਰੀਦ ਸਬੰਧੀ ਭਰੋਸਾ ਨਾ ਮਿਲਣ ਉਤੇ ਰੋਡ ਜਾਮ ਲਈ ਅੜੇ ਹੋਏ ਹਨ। ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਵੱਲੋਂ ਪੂਰੇ ਪੰਜਾਬ ਵਿਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਇਸ ਦੇ ਚੱਲਦੇ ਕਿਸਾਨ ਯੂਨੀਅਨ ਸਿੱਧੂਪੁਰ ਦੇ ਕਿਸਾਨਾਂ ਨੇ ਮਲੌਟ ਵਿੱਚ ਗੰਗਾਨਗਰ-ਬਠਿੰਡਾ ਨੈਸ਼ਨਲ ਹਾਈਵੇ ਰੋਡ ਜਾਮ ਲੱਗਾ ਕਿ ਰੋਸ ਜ਼ਾਹਿਰ ਕੀਤਾ ਗਿਆ ਜਿਨ੍ਹਾਂ ਦਾ ਕਹਿਣਾ ਹੈ ਕੇ ਖਰੀਦ ਮੌਕੇ ਸਹੀ ਨਮੀ ਮਾਤਰਾ ਹੋਣ ਦੇ ਬਾਵਜੂਦ ਉਨ੍ਹਾਂ ਦੀ ਫਸਲ ਚੁੱਕਣ ਲਈ ਵੱਟਾ ਲਗਾ ਰਹੇ ਹਨ ਜਿਸ ਦੇ ਰੋਸ ਵਜੋਂ ਧਰਨਾ ਦਿੱਤੇ ਜਾ ਰਹੇ ਹਨ।

ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜਿੰਨਾ ਸਮਾਂ ਉਨ੍ਹਾਂ ਨੂੰ ਕੋਈ ਭਰੋਸਾ ਨਹੀਂ ਦਿੱਤਾ ਜਾਂਦਾ ਧਰਨਾ ਜਾਰੀ ਰਹੇਗਾ। ਦੱਸ ਦੇਈਏ ਕੇ ਝੋਨੇ ਖਰੀਦ ਨੂੰ ਲੈ ਕੇ ਕਿਸਾਨਾਂ ਯੂਨੀਅਨ ਉਗਰਾਹਾਂ ਵੱਲੋਂ ਖੇਤੀਬਾੜੀ ਮੰਤਰੀ ਦੇ ਘਰ ਅੱਗੇ ਲਗਾਤਾਰ ਧਰਨੇ ਦੇ ਨਾਲ ਟੋਲ ਪਲਾਜ਼ਾ ਫ੍ਰੀ ਕੀਤਾ ਹੋਇਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਿੰਨਾ ਸਮਾਂ ਉਨ੍ਹਾਂ ਨੂੰ ਕੋਈ ਸਰਕਾਰੀ ਅਫਸਰ ਕੋਈ ਭਰੋਸਾ ਨਹੀਂ ਦਿੰਦਾ ਉਦੋਂ ਤੱਕ ਰੋਡ ਜਾਮ ਰਹੇਗਾ।