Delhi : ਸੋਮਵਾਰ ਸਵੇਰੇ ਰਾਜਧਾਨੀ ਦਿੱਲੀ ਵਿੱਚ ਇੱਕ ਵਾਰ ਫਿਰ ਹਵਾ ਦੀ ਗੁਣਵੱਤਾ ਦਾ ਪੱਧਰ ‘ਮਾੜੇ ਤੋਂ ਬਹੁਤ ਮਾੜੇ’ ਦੀ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ। ਰਾਜਧਾਨੀ ਦਿੱਲੀ ‘ਚ ਹਰ ਸਾਲ ਸਰਦੀ ਦਾ ਮੌਸਮ ਸ਼ੁਰੂ ਹੁੰਦੇ ਹੀ ਹਵਾ ਪ੍ਰਦੂਸ਼ਣ ਦੀ ਸਮੱਸਿਆ ਦੇਖਣ ਨੂੰ ਮਿਲਦੀ ਹੈ। ਇਸ ਸਾਲ ਵੀ ਸਰਦੀਆਂ ਦੀ ਸ਼ੁਰੂਆਤ ਦੇ ਨਾਲ ਹੀ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਦਾ ਪੱਧਰ ਵਿਗੜਨਾ ਸ਼ੁਰੂ ਹੋ ਗਿਆ ਹੈ। ਸੋਮਵਾਰ ਨੂੰ ਦਿੱਲੀ ਦੀਆਂ ਜ਼ਿਆਦਾਤਰ ਥਾਵਾਂ ‘ਤੇ ਹਵਾ ਗੁਣਵੱਤਾ ਸੂਚਕ ਅੰਕ 250 ਤੋਂ ਉੱਪਰ ਸੀ। ਜੋ ਕਿ ‘ਬੁਰਾ’ ਦੀ ਸ਼੍ਰੇਣੀ ਵਿੱਚ ਆਉਂਦਾ ਹੈ।
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਵੈੱਬਸਾਈਟ ਮੁਤਾਬਕ ਆਨੰਦ ਵਿਹਾਰ ਸਮੇਤ ਦਿੱਲੀ ਦੇ ਕੁਝ ਇਲਾਕਿਆਂ ‘ਚ ਪ੍ਰਦੂਸ਼ਣ ਦਾ ਪੱਧਰ 300 ਤੋਂ ਉਪਰ ਸੀ, ਜੋ ‘ਬਹੁਤ ਮਾੜੀ’ ਸ਼੍ਰੇਣੀ ‘ਚ ਆਉਂਦਾ ਹੈ।
ਆਨੰਦ ਵਿਹਾਰ ਵਿੱਚ ਹਵਾ ਗੁਣਵੱਤਾ ਸੂਚਕ ਅੰਕ 350 ਤੋਂ ਉੱਪਰ ਦਰਜ ਕੀਤਾ ਗਿਆ। ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਐਤਵਾਰ ਨੂੰ ਰਾਜ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨਾਲ ਆਨੰਦ ਵਿਹਾਰ ਦਾ ਦੌਰਾ ਕੀਤਾ।
ਇਸ ਦੌਰਾਨ ਆਤਿਸ਼ੀ ਨੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਦੀਆਂ ਕੋਸ਼ਿਸ਼ਾਂ ਦਾ ਨਿਰੀਖਣ ਕੀਤਾ ਅਤੇ ਆਨੰਦ ਵਿਹਾਰ ਖੇਤਰ ਵਿੱਚ ਵੱਧ ਹਵਾ ਪ੍ਰਦੂਸ਼ਣ ਦੇ ਕਾਰਨਾਂ ਬਾਰੇ ਵੀ ਚਰਚਾ ਕੀਤੀ।
ਐਤਵਾਰ ਨੂੰ ਆਪਣੀ ਫੇਰੀ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਕਿਹਾ, “ਦਿੱਲੀ ਵਿੱਚ ਪ੍ਰਦੂਸ਼ਣ ਵੱਧ ਰਿਹਾ ਹੈ। ਅਸੀਂ ਆਨੰਦ ਵਿਹਾਰ ਖੇਤਰ ਵਿੱਚ ਪ੍ਰਦੂਸ਼ਣ ਨਾਲ ਨਜਿੱਠਣ ਲਈ ਸਖ਼ਤ ਕੋਸ਼ਿਸ਼ਾਂ ਅਤੇ ਉਪਾਅ ਕਰ ਰਹੇ ਹਾਂ। ਦਿੱਲੀ ਵਿੱਚ, PWD ਅਤੇ MCD ਦੋਵੇਂ ਹੀ ਪ੍ਰਦੂਸ਼ਣ ਨੂੰ ਰੋਕਣ ਲਈ ਯਤਨ ਕਰ ਰਹੇ ਹਨ।