Punjab

ਪੁਲਿਸ ਦੀ ਹਾਜ਼ਰੀ AAP ਲੀਡਰ ਦੇ ਘਰ ‘ਤੇ ਫ਼ਾਈਰਿੰਗ, ਮੌਜ਼ੂਦਾ ਸਰਪੰਚ ਜ਼ਖਮੀ

ਤਰਨਤਾਰਨ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਚੇਅਰਮੈਨ ਰਣਜੀਤ ਸਿੰਘ ਚੀਮਾ ਦੇ ਘਰ  ਗੋਲੀਆਂ ਚਲਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਜਲ ਸਰੋਤ ਮਹਿਕਮੇ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਦੇ ਘਰ ‘ਤੇ ਤਰਨਤਾਰਨ ਦੇ ਪਿੰਡ ਚੀਮਾ ਕਲਾਂ ਵਿੱਚ ਗੋਲ਼ੀਆਂ ਚਲਾ ਦਿੱਤੀਆਂ।

ਇਹ ਹਮਲਾ ਚੀਮਾ ਦੇ ਰਿਸ਼ਤੇਦਾਰ ਦੇ ਸਰਪੰਚ ਬਣਨ ਨਾਲ ਜੁੜੀ ਰੰਜਿਸ਼ ਦਾ ਨਤੀਜਾ ਦੱਸਿਆ ਜਾ ਰਿਹਾ ਹੈ, ਜੋ ਹਾਲ ਹੀ ਵਿੱਚ ਚੁਣਿਆ ਗਿਆ ਸੀ। ਜਾਣਕਾਰੀ ਇਹ ਵੀ ਹੈ ਕਿ, ਪੁਲਿਸ ਦੀ ਮੌਜੂਦਗੀ ਵਿਚ ਇਸ ਵਾਰਦਾਤ ਨੂੰ ਹਮਲਾਵਰਾਂ ਵਲੋਂ ਅੰਜ਼ਾਮ ਦਿੱਤਾ ਗਿਆ। ਇਸ ਹਮਲੇ ਵਿਚ ਮੌਜੂਦਾ ਸਰਪੰਚ ਜ਼ਖਮੀ ਦੱਸਿਆ ਜਾ ਰਿਹਾ ਹੈ।

ਪੁਲਿਸ ਦੀ ਮੌਜੂਦਗੀ ਵਿੱਚ ਵੀ ਮੁਲਜ਼ਮ ਫਾਇਰ ਕਰਦੇ ਰਹੇ। ਪੁਲਿਸ ਨੇ 9 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਆਮ ਆਦਮੀ ਪਾਰਟੀ ਨੇਤਾ ਰਣਜੀਤ ਸਿੰਘ ਚੀਮਾ ਦੇ ਬਿਆਨਾਂ ਉਤੇ ਸਿਕੰਦਰ ਸਿੰਘ, ਬਲਵਿੰਦਰ ਸਿੰਘ, ਸਾਹਿਬ ਸਿੰਘ, ਅੰਮ੍ਰਿਤਪਾਲ ਸਿੰਘ, ਕਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਦਲੇਰ ਸਿੰਘ ਅਤੇ ਕਰਨਵੀਰ ਸਿੰਘ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।