Punjab

ਕਿਸਾਨਾਂ ਦਾ ਧਰਨਾ ਰਹੇਗਾ ਜਾਰੀ! ਮੀਟਿੰਗ ਰਹੀ ਬੇਸਿੱਟਾ

ਬਿਉਰੋ ਰਿਪੋਰਟ – ਕਿਸਾਨਾਂ ਵੱਲੋਂ ਫਗਵਾੜਾ (Phagwara) ਵਿਖੇ ਲਗਾਇਆ ਧਰਨਾ ਜਾਰੀ ਰਹੇਗਾ। ਕਿਸਾਨਾਂ ਦੀ ਪ੍ਰਸ਼ਾਸਨ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ ਹੈ। ਦੱਸ ਦੇਈਏ ਕਿ ਕਿਸਾਨਾਂ ਨੇ ਜਲੰਧਰ ਦਿੱਲੀ ਨੈਸ਼ਨਲ ਹਾਈਵੇਅ ਉੱਤੇ ਧਰਨਾ ਲਗਾਇਆ ਹੋਇਆ ਹੈੈੈ। ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਕਿਹਾ ਕਿ ਫਿਲਹਾਲ ਧਰਨਾ ਜਾਰੀ ਰਹੇਗਾ ਅਤੇ ਸਰਵਿਸ ਲਾਈਨ ਬੰਦ ਨਹੀਂ ਕੀਤੀ ਜਾਵੇਗੀ ਅਤੇ ਰਾਹਗੀਰ ਨੂੰ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਤੋਂ ਇਲਾਵਾ ਹੁਸ਼ਿਆਰਪੁਰ-ਦਸੂਹਾ ਦੇ ਦਿੱਲੀ ਜੰਮੂ ਨੈਸ਼ਨਲ ਹਾਈਵੇਅ ਵੀ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜਾਮ ਕੀਤਾ ਗਿਆ ਹੈ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਝੋਨੇ ਦੀ ਲਿਫਟਿੰਗ ਅਤੇ ਕਮਿਸ਼ਨ ਏਜੰਟਾਂ ਵੱਲੋਂ ਕੀਤੀ ਜਾ ਰਹੀ ਲੁੱਚ ਬੰਦ ਨਹੀਂ ਕੀਤੀ ਜਾਂਦੀ ਉਸ ਸਮੇ ਤੱਕ ਧਰਨਾ ਜਾਰੀ ਰਹੇਗਾ।

ਦੱਸ ਦੇਈਏ ਕਿ ਕਿਸਾਨਾਂ ਵੱਲੋਂ ਸਰਕਾਰ ਤੇ ਝੋਨੇ ਦੀ ਚੁਕਾਈ ਨਾ ਕਰਨ ਦਾ ਅਰੋਪ ਲਗਾ ਕੇ ਧਰਨਾ ਸ਼ੁਰੂ ਕੀਤਾ ਹੈ ਜੋ ਪ੍ਰਸ਼ਾਸਨ ਨਾਲ ਹੋਈ ਮੀਟਿੰਗ ਤੋਂ ਬਾਅਦ ਵੀ ਹੁਣ ਜਾਰੀ ਰਹੇਗਾ।

ਇਹ ਵੀ ਪੜ੍ਹੋ –  ਮਾਨ ਦਲ ਨੇ ਬਰਨਾਲਾ ਤੋਂ ਆਪਣੇ ਉਮੀਦਵਾਰ ਦਾ ਕੀਤਾ ਐਲਾਨ!