Punjab

ਪੰਜਾਬ ’ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, ਸੂਬੇ ਭਰ ’ਚ ਬੱਸਾਂ ਰਹਿਣਗੀਆਂ ਬੰਦ

Mohali : ਅੱਜ ਪੰਜਾਬ ’ਚ ਬੱਸਾਂ ਦਾ ਸਫਰ ਕਰਨ ਵਾਲਿਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਰਅਸਲ ਇੱਕ ਵਾਰ ਫਿਰ ਤੋਂ ਪੰਜਾਬ ’ਚ ਬੱਸਾਂ ਦਾ ਚੱਕਾ ਜਾਮ ਹੋ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਖੱਜਲ ਖੁਆਰ ਹੋਣਾ ਪੈ ਸਕਦਾ ਹੈ। ਜਿਸ ਨਾਲ ਲੋਕ ਸੋਚ ਸਮਝ ਕੇ ਹੀ ਘਰੋਂ ਬਾਹਰ ਨਿਕਲਣ।

ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਭਰ ’ਚ ਸਮੂਹ ਬੱਸ ਅੱਡੇ 2 ਘੰਟਿਆਂ ਦੇ ਲਈ ਬੰਦ ਰਹਿਣਗੇ। ਜੀ ਹਾਂ 10 ਵਜੇ ਤੋਂ ਲੈ ਕੇ 12 ਵਜੇ ਤੱਕ ਕੱਚੇ ਮੁਲਾਜ਼ਮਾਂ ਵੱਲੋਂ ਪੰਜਾਬ ਭਰ ’ਚ ਬੱਸ ਸਟੈਂਡ ਨੂੰ ਬੰਦ ਕਰਕੇ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ।

ਇਹ ਪ੍ਰਦਰਸ਼ਨ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਕੀਤਾ ਜਾਵੇਗਾ। ਜੋ ਪਿਛਲੇ ਲੰਮੇ ਸਮੇਂ ਤੋਂ ਸਰਕਾਰ ਅੱਗੇ ਠੋਸ ਉਸਾਰੀ ਦੀ ਆਪਣੀ ਮੰਗ ਰੱਖ ਰਹੇ ਹਨ। ਪੰਜਾਬ ਰੋਡਵੇਜ਼, ਪਨਬੱਸ, ਪੀ.ਆਰ.ਟੀ.ਸੀ ਠੇਕਾ ਕਾਮਿਆਂ ਪੰਜਾਬ ਦੀ ਰਾਜ ਦੇ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਹੋਈ। ਪਰ ਕੁਝ ਕਾਰਨਾਂ ਕਰਕੇ ਮੰਤਰੀ ਮੀਟਿੰਗ ਵਿੱਚ ਨਹੀਂ ਪਹੁੰਚ ਸਕੇ। ਪਰ ਜਦੋਂ ਉਕਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤਾਂ ਉਕਤ ਮੀਟਿੰਗ ਵਿੱਚ ਕੋਈ ਸਹਿਮਤੀ ਨਹੀਂ ਬਣ ਸਕੀ।

ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਸਨ ਕਿ ਠੇਕੇਦਾਰਾਂ ਨੂੰ ਹਟਾਇਆ ਜਾਵੇ, ਪੱਕੇ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਦਿੱਤੀ ਜਾਵੇ ਅਤੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ। ਪਰ ਅਜਿਹਾ ਕੁਝ ਨਹੀਂ ਹੋਇਆ। ਜਿਸ ਕਾਰਨ ਮੁਲਾਜ਼ਮਾਂ ਨੇ ਹੜਤਾਲ ਦਾ ਐਲਾਨ ਕਰ ਦਿੱਤਾ।

ਮੁਲਾਜ਼ਮਾਂ ਨੇ ਕਿਹਾ- ਉਪ ਚੋਣਾਂ ‘ਚ ਸਰਕਾਰ ਦਾ ਵਿਰੋਧ ਕਰਨਗੇ

ਨਾਲ ਹੀ ਮੁਲਾਜ਼ਮਾਂ ਨੇ ਕਿਹਾ- 29 ਨੂੰ ਰਾਜ ਦੇ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਤੈਅ ਕੀਤੀ ਗਈ ਹੈ। ਜੇਕਰ ਮੀਟਿੰਗ ਵਿੱਚ ਕੋਈ ਹੱਲ ਨਾ ਨਿਕਲਿਆ ਤਾਂ ਆਉਣ ਵਾਲੀਆਂ ਉਪ ਚੋਣਾਂ ਵਿੱਚ ਪੰਜਾਬ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੀਆਂ ਚਾਰ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋਣੀਆਂ ਹਨ।