Khetibadi Punjab

ਸੰਯੁਕਤ ਕਿਸਾਨ ਮੋਰਚਾ ਵਲੋਂ ਸੰਘਰਸ਼ ਦਾ ਐਲਾਨ, 25 ਅਕਤੂਬਰ ਕਰਨਗੇ ਹਾਈਵੇ ਜਾਮ

ਲੁਧਿਆਣਾ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਇੱਕ ਅਹਿਮ ਮੀਟਿੰਗ ਹੋਈ ਜਿੱਥੇ ਕਿ ਮੀਟਿੰਗ ਵਿੱਚ 25 ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਹੋਏ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਸਰਕਾਰ ਨੇ ਝੋਨੇ ਦੀ ਖ਼ਰੀਦ ਅਤੇ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਲਈ ਦੋ ਦਿਨ ਦਾ ਸਮਾਂ ਮੰਗਿਆ ਸੀ। ਉਨ੍ਹਾਂ ਵੱਲੋਂ ਚਾਰ ਦਿਨ ਦਾ ਸਮਾਂ ਦਿੱਤਾ ਗਿਆ ਸੀ ਪਰ ਹਾਲੇ ਤੱਕ ਵੀ ਹਾਲਤ ਉਸੇ ਤਰ੍ਹਾਂ ਦੇ ਬਣੇ ਹੋਏ ਹਨ। ਇਸ ਕਰਕੇ ਕਿਸਾਨਾਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪਏ ਰਿਹਾ ਹੈ।

ਸੰਯੁਕਤ ਕਿਸਾਨ ਮੋਰਚਾ ਨੇ ਸੰਘਰਸ਼ ਨੂੰ ਤੇਜ਼ ਕਰਨ ਦਾ ਫੈਸਲਾ ਕਰਦਿਆਂ ਐਲਾਨ ਕੀਤਾ ਕਿ 25 ਅਕਤੂਬਰ ਨੂੰ ਸੂਬੇ ਭਰ ਵਿੱਚ ਮੰਡੀਆਂ ਦੇ ਨੇੜੇ ਪ੍ਰਮੁੱਖ ਸੜਕੀ ਮਾਰਗਾਂ ਤੇ 11 ਤੋਂ 3 ਵਜੇ ਤੱਕ ਚੱਕਾ ਜਾਮ ਕੀਤਾ ਜਾਵੇਗਾ। ਜੇਕਰ ਫਿਰ ਵੀ ਮਸਲਾ ਹੱਲ ਨਾ ਹੋਇਆ ਤਾਂ 29 ਅਕਤੂਬਰ ਨੂੰ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ 11 ਤੋਂ 3 ਵਜੇ ਤੱਕ ਮੁਕੰਮਲ ਘਿਰਾਓ ਕੀਤੇ ਜਾਣਗੇ।

ਇਸ ਤੋਂ ਬਾਅਦ 29 ਅਕਤੂਬਰ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਦਫਤਰਾਂ ਦੇ ਬਾਹਰ ਧਰਨੇ ਲਗਾਏ ਜਾਣਗੇ। ਡਿਪਟੀ ਕਮਿਸ਼ਨਰਾਂ ਨੂੰ ਉਨ੍ਹਾਂ ਨੇ ਦਫ਼ਤਰਾਂ ਵਿੱਚੋਂ ਬਾਹਰ ਨਹੀਂ ਆਉਣ ਦਿੱਤਾ ਜਾਵੇਗਾ। ਡੀਸੀ ਦਫਤਰਾਂ ਦਾ ਕੰਮ ਕਾਰ ਰੋਕਿਆ ਜਾਵੇਗਾ। ਉਨ੍ਹਾਂ ਨੇ ਕਿਹਾ ਜੇ ਫਿਰ ਵੀ ਹਾਲਤ ਨਾ ਸੁਧਰੇ ਨਾ ਲਿਫਟਿੰਗ ਸ਼ੁਰੂ ਹੋਈ ਤਾਂ ਵੱਡੇ ਐਕਸ਼ਨ ਦੀ ਤਿਆਰੀ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਨਹੀਂ ਸ਼ੁਰੂ ਹੁੰਦੀ ਤਾਂ ਜ਼ਿਮਨੀ ਚੋਣਾਂ ਵਿੱਚ ਵੀ ਉਨ੍ਹਾਂ ਵੱਲੋਂ ਕੋਈ ਵੱਡਾ ਐਕਸ਼ਨ ਲੈਣ ਦੀ ਤਿਆਰੀ ਕੀਤੀ ਜਾ ਸਕਦੀ ਹੈ।

ਕਿਸਾਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਮੰਤਰੀ ਮੰਡੀਆਂ ਦੇ ਵਿੱਚ ਜਾ ਨਹੀਂ ਰਹੇ। ਜਦ ਉਨ੍ਹਾਂ ਨੂੰ ਸਵਾਲ ਕੀਤਾ ਗਿਆ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਹੋ ਰਹੀ ਹੈ। ਲਗਾਤਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਮੰਤਰੀ ਜਾ ਰਹੇ ਹਨ ਅਤੇ ਕਿਸਾਨਾਂ ਦੀ ਦਿੱਕਤ ਦੂਰ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦਾ ਕੁਝ ਨਹੀਂ ਹੋ ਰਿਹਾ।

ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਨਾ ਹੱਲ ਹੋਇਆ ਤਾਂ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਦੇ ਮੰਤਰੀਆਂ ਨੂੰ ਕਾਲੇ ਝੰਡੇ ਵੀ ਦਿਖਾਏ ਜਾ ਸਕਦੇ ਹਨ। ਜਦ ਰਵਨੀਤ ਸਿੰਘ ਬਿੱਟੂ ਤੇ ਕਿਸਾਨ ਆਗੂਆਂ ਤੋਂ ਸਵਾਲ ਕੀਤਾ ਗਿਆ ਕਿ ਉਨ੍ਹਾਂ ਵੱਲੋਂ ਲਗਾਤਾਰ ਕਿਸਾਨਾਂ ਉਤੇ ਸਵਾਲ ਚੁੱਕੇ ਜਾ ਰਹੇ ਹਨ ਤਾਂ ਉਨ੍ਹਾਂ ਨੇ ਕਿਹਾ ਕਿ ਬੀਜੇਪੀ ਹਮੇਸ਼ਾ ਹੀ ਕਿਸਾਨਾਂ ਦੇ ਉਲਟ ਰਹੀ ਹੈ। ਬਿੱਟੂ ਬੀਜੇਪੀ ਵਿੱਚ ਹੈ ਅਤੇ ਉਹ ਉਨ੍ਹਾਂ ਖਿਲਾਫ਼ ਬੋਲਦਾ ਪਰ ਜਦੋਂ ਉਨ੍ਹਾਂ ਦੇ ਸਾਹਮਣੇ ਆਇਆ ਤਾਂ ਫਿਰ ਇਸ ਗੱਲ ਦਾ ਕਿਸਾਨ ਵੀ ਜਵਾਬ ਦੇਣਗੇ ਤੇ ਉਸਨੂੰ ਵੀ ਕਾਲੇ ਝੰਡੇ ਦਿਖਾਉਣਗੇ।