Punjab

ਸੁਖਰਾਜ ਸਿੰਘ ਨੂੰ ਅਕਾਲੀ ਦਲ ਅੰਮ੍ਰਿਤਸਰ ਦੀ ਮਿਲੀ ਟਿਕਟ! ਇਸ ਹਲਕੇ ਤੋਂ ਲੜੇਗਾ ਚੋਣ

ਬਿਉਰੋ ਰਿਪੋਰਟ – ਗਿੱਦੜਬਾਹਾ (Gidderbaha) ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਸ਼ਹੀਦ ਕ੍ਰਿਸ਼ਨ ਭਗਵਾਨ ਸਿੰਘ ਦਾ ਪੁੱਤਰ ਸੁਖਰਾਜ ਸਿੰਘ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਦੱਸ ਦੇਈਏ ਕਿ ਇਹ ਉਹੀ ਸੁਖਰਾਜ ਸਿੰਘ ਹੈ ਜੋ ਲਗਾਤਾਰਾ ਬੇਅਦਬੀ ਮਾਮਲੇ ‘ਚ ਇਨਸਾਫ਼ ਦੀ ਮੰਗ ਕਰ ਰਿਹਾ ਹੈ, ਜਿਸ ਦੇ ਪਿਤਾ ਕ੍ਰਿਸ਼ਨ ਭਗਵਾਨ ਸਿੰਘ ਨੂੰ ਗੋਲੀ ਲੱਗੀ ਸੀ।

ਇਸ ਸਬੰਧੀ  ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ 2015 ਵਿੱਚ ਬੇਅਦਬੀ ਕਾਂਡ ਵਿੱਚ ਇਨਸਾਫ਼ ਦੀ ਮੰਗ ਕਰ ਰਹੇ ਕ੍ਰਿਸ਼ਨ ਭਗਵਾਨ ਸਿੰਘ ਨੂੰ ਬਹਿਬਲ ਕਲਾਂ ਵਿੱਚ ਪੁਲਿਸ ਨੇ ਸ਼ਹੀਦ ਕਰ ਦਿੱਤਾ ਸੀ। ਜਿਸ ਦੇ ਇਨਸਾਫ਼ ਲਈ ਉਸਦਾ ਪੁੱਤਰ ਸੁਖਰਾਜ ਸਿੰਘ ਨਿਆਮੀਵਾਲਾ 8 ਸਾਲਾਂ ਤੋਂ ਸੰਘਰਸ਼ ਕਰ ਰਿਹਾ ਹੈ। ਪਰ ਕਿਸੇ ਵੀ ਸਰਕਾਰ ਨੇ ਕੋਈ ਇਨਸਾਫ਼ ਨਹੀਂ ਦਿੱਤਾ। ਇਸ ਮਾਮਲੇ ਵਿੱਚ ਗੋਲੀਬਾਰੀ ਦੀ ਘਟਨਾ ਦੇ ਕਿਸੇ ਵੀ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਜਿਸ ਕਾਰਨ ਹੁਣ ਸੁਖਰਾਜ ਸਿੰਘ ਇਸ ਘਟਨਾ ਦੇ ਇਨਸਾਫ਼ ਲਈ ਵਿਧਾਨ ਸਭਾ ਵਿੱਚ ਆਵਾਜ਼ ਬੁਲੰਦ ਕਰਨਗੇ।

ਟਿਕਟ ਮਿਲਣ ਤੋਂ ਬਾਅਦ ਸੁਖਰਾਜ ਸਿੰਘ ਨੇ ਵੀ ਮਣੀੂ ਅਕਾਲੀ ਦਲ ਅੰਮ੍ਰਿਤਸਰ ਅਤੇ ਸਿਮਰਨਜੀਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਇਨਸਾਫ ਦੀ ਉਡੀਕ ਕਰ ਰਹੇ ਹਨ ਪਰ ਹਾਲੇ ਤੱਕ ਇਨਸਾਫ ਨਹੀਂ ਮਿਲਿਆ ਪਰ ਸਰਕਾਰ ਨੇ ਹੁਣ ਬੇਅਦਬੀ ਨੂੰ ਚੋਣ ਮੁੱਦਾ ਬਣਾ ਲਿਆ ਹੈ। ਇਸ ਕਰਕੇ ਉਹ ਇਸ ਦਰਦ ਲਈ ਚੋਣ ਲੜ ਰਹੇ ਹਨ।

ਇਹ ਵੀ ਪੜ੍ਹੋ –   ਜ਼ਿਮਨੀ ਚੋਣਾਂ ਲਈ ‘ਆਪ’ ਨੇ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਸੂਚੀ