Khetibadi Punjab

ਕਿਸਾਨਾਂ ਦਾ ਜ਼ਿਮਨੀ ਚੋਣਾਂ ਨੂੰ ਲੈ ਕੇ ਵੱਡਾ ਐਲਾਨ! ਇਸ ਪਾਰਟੀ ਦੇ ਉਮੀਦਵਾਰ ਖ਼ਿਲਾਫ਼ ਕਰਨਗੇ ਪ੍ਰਚਾਰ

ਬਿਉਰੋ ਰਿਪੋਰਟ: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਕਿਸਾਨ ਜਥੇਬੰਦੀ ਦੇ ਪ੍ਰਧਾਨ ਮਨਜੀਤ ਸਿੰਘ ਘਨੇਰ ਨੇ ਬਰਨਾਲਾ ਵਿੱਚ ਸੂਬਾ ਪੱਧਰੀ ਕਮੇਟੀ ਦੀ ਬੈਠਕ ਦੇ ਬਾਅਦ ਕੀਤਾ।

ਮਨਜੀਤ ਘਨੇਰ ਨੇ ਕਿਹਾ ਜ਼ਮੀਨ ਮਾਫੀਆ ਆਮ ਆਦਮੀ ਪਾਰਟੀ ਦਾ ਸੂਬਾ ਪ੍ਰਧਾਨ ਬੁੱਧਰਾਮ ਦੇ ਪ੍ਰਭਾਵ ਵਿੱਚ ਆ ਕੇ ਮਾਨਸਾ ਜ਼ਿਲ੍ਹੇ ਦੇ ਪਿੰਡ ਕੁਲਾਰੀਆਂ ਵਿੱਚ ਕਿਸਾਨਾਂ ਦੀ ਜ਼ਮੀਨ ਹੜੱਪਣਾ ਚਾਹੁੰਦੇ ਹਨ। ਉਨ੍ਹਾਂ ਨੇ ਕਿਹਾ ਸਾਡੀ ਜਥੇਬੰਦੀ ਡੇਢ ਸਾਲ ਤੋਂ ਇਸ ਦੇ ਖਿਲਾਫ ਸੰਘਰਸ਼ ਕਰ ਰਿਹਾ ਹੈ।

ਪੰਜਾਬ ਸਰਕਾਰ ਦੇ ਕਈ ਮੰਤਰੀਆਂ, ਵਿਧਾਇਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਗੱਲਬਾਤ ਦੇ ਜ਼ਰੀਏ ਮੰਨਿਆ ਹੈ ਕਿ ਕੁਲਾਰੀਆਂ ਦੇ ਕਿਸਾਨਾਂ ਦੀ ਜ਼ਮੀਨ ਦੇ ਮਾਲਕਾਨਾ ਹੱਕ ਹੈ। ਪਰ ਭੂ-ਮਾਫੀਆ ਇਸ ਮਾਲਿਕਾਨਾ ਹੱਕ ਨੂੰ ਖੋਹਣ ਵਿੱਚ ਅੜਿਆ ਹੋਇਆ ਹੈ। ਪੰਜਾਬ ਸਰਕਾਰ ਕੋਈ ਕਾਰਵਾਈ ਨਹੀਂ ਕਰ ਰਹੀ ਹੈ।

ਉਨ੍ਹਾਂ ਨੇ ਕਿਹਾ ਮਾਨਸਾ ਦਾ ਜ਼ਿਲ੍ਹਾ ਪ੍ਰਸ਼ਾਸਨ ਵਾਰ-ਵਾਰ ਜਥੇਬੰਦੀਆਂ ਦੇ ਸਮੇਂ ਲੈ ਰਿਹਾ ਹੈ। ਪਰ ਇਸ ਵਾਰ ਉਹ ਆਪਣੇ ਵਾਅਦੇ ਨੂੰ ਪੂਰਾ ਕਰਨ ਵਿੱਚ ਅਸਫਲ ਰਹਿੰਦਾ ਹੈ। ਇਸ ਲਈ ਸੂਬਾ ਕਮੇਟੀ ਨੇ ਫੈਸਲਾ ਲਿਆ ਹੈ ਕਿ ਆਉਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਵਿਰੋਧ ਕਰਨਗੇ ਅਤੇ 3 ਨਵੰਬਰ ਨੂੰ ਬਰਨਾਲਾ ਅਤੇ 4 ਨਵੰਬਰ ਨੂੰ ਗਿੱਦੜਬਾਹਾ ਵਿੱਚ ਵੱਡੀਆਂ ਰੈਲੀਆਂ ਕੀਤੀਆਂ ਜਾਣਗੀਆਂ। ਇਸ ਦੇ ਬਾਅਦ ਇੰਨਾਂ ਦੋਵਾਂ ਵਿਧਾਨ ਸਭਾ ਖੇਤਰਾ ਦੇ ਪਿੰਡਾਂ ਵਿੱਚ ਆਮ ਆਦਮੀ ਪਾਰਟੀ ਨੂੰ ਕਿਸਾਨ ਵਿਰੋਧੀ ਨੀਤੀ ਦਾ ਪਰਦਾਫਾਸ਼ ਕਰੇਗਾ।