ਬਿਉਰੋ ਰਿਪਰੋਟ – ਜੰਮੂ ਕਸ਼ਮੀਰ (Jammu and Kashmir) ਨੂੰ ਜਲਦੀ ਸੂਬੇ ਦਾ ਦਰਜਾ ਮਿਲੇਗਾ। ਇਸ ਸਬੰਧੀ ਜੰਮੂ ਕਸ਼ਮੀਰ ਨੂੰ ਪੂਰਨ ਰਾਜ ਦਾ ਦਰਜਾ ਬਹਾਲ ਕਰਨ ਲਈ ਕੇਂਦਰ ਨਾਲ ਸਾਰੀ ਕਵਾਇਦ ਪੂਰੀ ਹੋ ਚੁੱਕੀ ਹੈ। ਹਾਲਾਂਕਿ ਲਦਾਖ ਪਹਲਿਾਂ ਵਾਂਗ ਕੇਂਦਰ ਸ਼ਾਸਿਤ ਪ੍ਰਦੇਸ਼ ਬਣਿਆ ਰਹੇਗਾ। ਜੰਮੂ ਕਸ਼ਮੀਰ ਨੂੰ ਸੂਬੇ ਦਾ ਦਰਜਾ ਦੇਣ ਲਈ ਨਵੰਬਰ ਦੇ ਅਖੀਰਲੇ ਹਫਤੇ ਵਿਚ ਸ਼ੁਰੂ ਹੋਣ ਵਾਲੇ ਸਰਦ ਰੁੱਤ ਸੈਸ਼ਨ ਵਿਚ ਪ੍ਰਸਤਾਵ ਲਿਆਂਦਾ ਜਾਵੇਗਾ।
ਮੁੱਖ ਮੰਤਰੀ ਉਮਰ ਅਬਦੁੱਲਾ ਨੇ 23 ਅਕਤੂਬਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ 24 ਅਕਤੂਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਉਮਰ ਨੇ ਪੂਰਨ ਰਾਜ ਦਾ ਦਰਜਾ ਬਹਾਲ ਕਰਨ ਦੀ ਬੇਨਤੀ ਕੀਤੀ ਸੀ। ਉਨ੍ਹਾਂ ਨੂੰ ਇਸ ਸਾਲ ਰਾਜ ਦਾ ਦਰਜਾ ਬਹਾਲ ਕਰਨ ਦਾ ਭਰੋਸਾ ਮਿਲਿਆ ਸੀ।
ਸਾਲ 2019 ਵਿੱਚ, ਜਦੋਂ ਧਾਰਾ 370 ਅਤੇ 35ਏ ਨੂੰ ਹਟਾ ਦਿੱਤਾ ਗਿਆ ਸੀ, ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ ਬਣਾਇਆ ਗਿਆ ਸੀ। ਉਸ ਸਮੇਂ ਖੁਦ ਸਰਕਾਰ ਨੇ ਸੂਬੇ ਦੇ ਹਾਲਾਤ ਆਮ ਵਾਂਗ ਹੋਣ ‘ਤੇ ਪੂਰਨ ਰਾਜ ਦਾ ਦਰਜਾ ਬਹਾਲ ਕਰਨ ਦਾ ਭਰੋਸਾ ਦਿੱਤਾ ਸੀ।
ਚੋਣਾਂ ਤੋਂ ਬਾਅਦ ਬਣੀ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਰਾਜ ਦਾ ਦਰਜਾ ਬਹਾਲ ਕਰਨ ਦਾ ਪ੍ਰਸਤਾਵ ਪਾਸ ਕਰਕੇ ਲੈਫਟੀਨੈਂਟ ਗਵਰਨਰ (ਐਲਜੀ) ਨੂੰ ਭੇਜਿਆ ਗਿਆ ਸੀ, ਜਿਸ ਤੋਂ ਬਾਅਦ ਐਲਜੀ ਨੇ ਇਸ ਨੂੰ ਮਨਜ਼ੂਰੀ ਦੇ ਕੇ ਕੇਂਦਰ ਸਰਕਾਰ ਕੋਲ ਭੇਜ ਦਿੱਤਾ ਸੀ।
ਇਹ ਵੀ ਪੜ੍ਹੋ – ਵਲਟੋਹਾ ਨੇ ਜਥੇਦਾਰਾਂ ’ਤੇ ਲਾਏ ਗਾਲ਼ਾਂ ਕੱਢਣ ਦੇ ਇਲਜ਼ਾਮ