Punjab

ਸੰਸਦ ਮੈਂਬਰ ਦਾ ਨਿੱਜੀ ਗੰਨਮੈਨ ਪੁਲਿਸ ਨੇ ਕੀਤਾ ਕਾਬੂ!

ਬਿਉਰੋ ਰਿਪੋਰਟ – ਜਲੰਧਰ ‘ਕਮਿਸ਼ਨਰੇਟ ਪੁਲਿਸ (Jalandhar Commissionerate Police) ਨੇ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (MP Amritpal Singh) ਦੇ ਨਿੱਜੀ ਗੰਨਮੈਨ ਰਹੇ ਗੁਰਭੇਜ ਸਿੰਘ ਸਮੇਤ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਸਾਰਿਆਂ ਨੂੰ ਨਜਾਇਜ਼ ਹਥਿਆਰ ਰੱਖਣ, ਨਸ਼ੀਲੇ ਪਦਾਰਥਾਂ ਦੀ ਤਸਕਰੀ, ਜਬਰੀ ਵਸੂਲੀ ਅਤੇ ਹੋਰ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਹੈ।

ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਇਹ ਰੈਕੇਟ ਸੂਬੇ ਵਿੱਚ ਸਰਗਰਮ ਹੈ ਅਤੇ ਅਮਨ-ਕਾਨੂੰਨ ਨੂੰ ਭੰਗ ਕਰਨ ਲਈ ਵੱਡੀ ਕਾਰਵਾਈ ਦੀ ਯੋਜਨਾ ਬਣਾ ਰਿਹਾ ਸੀ। ਮੁਲਜ਼ਮਾਂ ਦੀ ਪਛਾਣ ਲਖਵਿੰਦਰ ਸਿੰਘ ਵਾਸੀ ਪਿੰਡ ਹੈਬੋਵਾਲ ਗੜ੍ਹਸ਼ੰਕਰ, ਗੁਰਭੇਜ ਸਿੰਘ ਵਾਸੀ ਪਿੰਡ ਗੁਦਾਰਾ ਫਿਰੋਜ਼ਪੁਰ, ਸਤਿੰਦਰ ਸਿੰਘ ਉਰਫ਼ ਕਾਲਾ, ਹਰਦੇਵ ਸਿੰਘ ਵਾਸੀ ਪਿੰਡ ਪਲਾਹੀ ਹੁਸ਼ਿਆਰਪੁਰ ਅਤੇ ਭਰਤ ਉਰਫ਼ ਭਾਊ ਪੱਟੀ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਨੇ ਗੁਰਭੇਜ ਨੂੰ ਜੇਲ੍ਹ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਬਾਕੀਆਂ ਨੂੰ ਵੀ ਜਲਦੀ ਹੀ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ।

ਇਹ ਵੀ ਪੜ੍ਹੋ –  ਚੰਡੀਗੜ੍ਹ ਹਾਊਸਿੰਗ ਬੋਰਡ ਦੀ ਵੱਡੀ ਕਾਰਵਾਈ! ਅਲਾਟਮੈਂਟ ਰੱਦ