ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਣ ਜਾ ਰਹੀ ਹੈ। ਜਿਸ ਤੋਂ ਪਹਿਲਾਂ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਸੱਦੀ ਗਈ ਅਤੇ ਮੈਂਬਰਾਂ ਦੇ ਨਾਲ ਵਿਚਾਰ ਕੀਤੇ ਗਏ। ਉਥੇ ਦੂਸਰੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਵੱਲੋਂ ਮੀਟਿੰਗ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਤੇ ਹੀ ਸਵਾਲ ਚੁੱਕ ਦਿੱਤੇ ਗਏ।
ਉਹਨਾਂ ਨੇ ਕਿਹਾ ਕਿ ਗੁਰੂ ਦੇ ਗੋਦ ‘ਚ ਬੈਠ ਕੇ ਵੀ ਹਰਜਿੰਦਰ ਸਿੰਘ ਧਾਮੀ ਝੂਠ ਬੋਲ ਰਹੇ ਹਨ ਹਾਲਾਂਕਿ ਜੋ ਆੰਕੜਾ ਅੱਜ ਧਾਮੀ ਵੱਲੋਂ ਦਿੱਤਾ ਗਿਆ ਹੈ ਉਸ ਬਿਲਕੁਲ ਠੀਕ ਨਹੀਂ ਹੈ ਅਤੇ ਇਸ ਮੀਟਿੰਗ ਦੇ ਵਿੱਚ 50 ਤੋਂ ਲੈ ਕੇ 60 ਮੈਂਬਰ ਹੀ ਪਹੁੰਚੇ ਹਨ। ਬੀਬੀ ਨੇ ਕਿਹਾ ਕਿ ਕੁਝ ਘੰਟਿਆਂ ਦਾ ਸਮਾਂ ਵਿਸ਼ੇਸ਼ ਰਹਿ ਚੁੱਕਾ ਹੈ ਇਸ ਤੋਂ ਬਾਅਦ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਖੁਦ ਹੋ ਜਾਵੇਗਾ ਜਦੋਂ ਨਵਾਂ ਪ੍ਰਧਾਨ ਬਣ ਕੇ ਸਾਹਮਣੇ ਆ ਜਾਵੇਗਾ।
ਬੀਤੇ ਸਾਲ ਵੀ ਬੀਬੀ ਜਗੀਰ ਕੌਰ ਵੱਲੋਂ ਆਪਣਾ ਦਾਅਵਾ ਪੇਸ਼ ਕੀਤਾ ਗਿਆ ਸੀ ਅਤੇ ਉਸ ਵੇਲੇ ਉਹਨਾਂ ਵੱਲੋਂ 42 ਦੇ ਕਰੀਬ ਵੋਟਾਂ ਹਾਸਲ ਕੀਤੀਆਂ ਗਈਆਂ ਸਨ ਪਰ ਇਸ ਵਾਰ ਮਾਹੌਲ ਕੁਝ ਅਲੱਗ ਹੀ ਨਜ਼ਰ ਆ ਰਿਹਾ ਹੈ ਜਿੱਥੇ ਇੱਕ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਆਪਣਾ ਦਾਅਵਾ ਠੋਕਦੇ ਹੋਏ ਜਿੱਤ ਦੀ ਗੱਲ ਕਰ ਰਹੇ ਹਨ।
ਉਥੇ ਹੀ ਦੂਸਰੇ ਪਾਸੇ ਬੀਬੀ ਜਗੀਰ ਕੌਰ ਵੱਲੋਂ ਵੀ ਹੁਣ ਹਰਜਿੰਦਰ ਸਿੰਘ ਧਾਮੀ ਦੇ ਉੱਤੇ ਸਵਾਲੀਆ ਨਿਸ਼ਾਨ ਖੜੇ ਕੀਤੇ ਜਾ ਰਹੇ ਹਨ। ਬੀਬੀ ਜਗੀਰ ਕੌਰ ਨੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਅੱਜ ਵੀ ਲੋਕਾਂ ਦੇ ਨਾਲ ਝੂਠ ਬੋਲ ਰਹੇ ਹਨ ਅਤੇ ਇਹ ਸਭ ਤੋਂ ਮਾੜਾ ਕਰਮ ਹੈ ।