Punjab Religion

ਧਾਮੀ ਦੇ ਹਿੱਸੇ ਆਈ ਪ੍ਰਧਾਨਗੀ, ਬੀਬੀ ਜਗੀਰ ਕੌਰ ਨੂੰ ਦੇਖਣਾ ਪਿਆ ਹਾਰ ਮੂੰਹ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਨੂੰ SGPC ਦੀ ਪ੍ਰਧਾਨਗੀ ਚੋਣ ਵਿੱਚ ਹਰਾ ਦਿੱਤਾ ਹੈ । ਹਰਜਿੰਦਰ ਸਿੰਘ ਧਾਮੀ (Harjinder Singh Dhami) ਚੌਥੀ ਵਾਰ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣ ਗਏ ਹਨ। ਉਨ੍ਹਾਂ ਨੇ ਅਕਾਲੀ ਦਲ ਸੁਧਾਰ ਲਹਿਰ ਦੀ ਉਮੀਦਵਾਰ ਬੀਬੀ ਜਗੀਰ ਕੌਰ (Bibi Jagir kaur)  ਨੂੰ ਦੂਜੀ ਵਾਰ 77 ਵੋਟਾਂ ਨਾਲ ਹਰਾਇਆ ਹੈ।

ਬਲਦੇਵ ਸਿੰਘ ਕਲਿਆਣ ਨੂੰ ਬਣਾਇਆ ਜੂਨੀਅਰ ਮੀਤ ਪ੍ਰਧਾਨ, ਸ਼ੇਰ ਸਿੰਘ ਮੰਡ ਨੂੰ ਜਨਰਲ ਸਕੱਤਰ ਅਤੇ ਰਘੂਜੀਤ ਸਿੰਘ ਵਿਰਕ ਬਣੇ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ।

SGPC ਪ੍ਰਧਾਨ, ਮੀਤ ਪ੍ਰਧਾਨ, ਜਨਰਲ ਸਕੱਤਰ, ਸਕੱਤਰ ਅਤੇ ਕਾਰਜਕਾਰੀ ਦੇ ਮੈਂਬਰਾਂ ਦੀ ਚੋਣ ਕਰਨ ਲਈ ਅੱਜ ਅੰਮ੍ਰਿਤਸਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ‘ਚ SGPC ਦਾ ਜਨਰਲ ਇਜਲਾਸ 12 ਵਜੇ ਸ਼ੁਰੂ ਹੋ ਗਿਆ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸਭ ਤੋਂ ਪਹਿਲਾਂ ਅਰਦਾਸ ਕੀਤੀ ਗਈ, ਮਗਰੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਵਲੋਂ ਹੁਕਮਨਾਮਾ ਲਿਆ ਗਿਆ ਅਤੇ ਫੇਰ ਵਿਛੜੀਆਂ ਰੂਹਾਂ ਨੂੰ ਪੰਜ ਵਾਰ ਮੂਲ ਮੰਤਰ ਦਾ ਜਾਪ ਕਰ ਕੇ ਸ਼ਰਧਾਂਜਲੀ ਦਿੱਤੀ ਗਈ।

SGPC ਦੇ ਸਾਬਕਾ ਮੈਂਬਰ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਰੁਮਾਣਾ ਨੂੰ ਸ਼ਰਧਾਂਜਲੀ ਦਿੱਤੀ ਗਈ ਤੇ ਪੰਜ ਵਾਰ ਮੂਲ ਮੰਤਰ ਦਾ ਜਾਪ ਕੀਤਾ ਗਿਆ। ਉਸ ਤੋਂ ਬਾਅਦ ਦੋਵੇਂ ਧਿਰਾਂ ਨੇ ਆਪਣੇ ਆਪਣੇ ਉਮੀਦਵਾਰ ਨਾ ਨਾਮ ਪੇਸ਼ ਕੀਤਾ। ਇੱਕ ਧਿਰ ਨੇ ਅਕਾਲੀ ਦਲ ਵਲੋਂ ਉਮੀਦਵਾਰ ਐਲਾਨੇ ਹਰਜਿੰਦਰ ਸਿੰਘ ਧਾਮੀ ਦਾ ਨਾਮ ਲਿਆ।

ਕਿਰਪਾਲ ਸਿੰਘ ਬਡੂੰਗਰ ਵਲੋਂ ਹਰਜਿੰਦਰ ਸਿੰਘ ਧਾਮੀ ਦਾ ਨਾਮ ਪੇਸ਼ ਕੀਤਾ ਗਿਆ ਜਿਸਦੀ ਤਾਈਦ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ। ਉਧਰ ਵਿਰੋਧੀ ਧਿਰਾਂ ਵੱਲੋਂ ਬੀਬੀ ਜਗੀਰ ਕੌਰ ਦਾ ਨਾਂ ਪ੍ਰਧਾਨ ਵਜੋਂ ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਸ਼ਾਹਪੁਰ ਵਲੋਂ ਪੇਸ਼ ਕੀਤਾ ਗਿਆ ਜਿਸਦੀ ਤਾਈਦ ਮਿੱਠੂ ਸਿੰਘ ਕਾਹਨੇਕੇ ਨੇ ਕੀਤੀ ਜਦੋਂ ਕਿ ਤਾਈਦ ਦੀ ਮਜੀਦ ਸਤਵਿੰਦਰ ਸਿੰਘ ਟੌਹੜਾ ਨੇ ਕੀਤੀ ਸੀ ।

ਅੰਤਰਿੰਗ ਕਮੇਟੀ ਦੇ ਚੁਣੇ ਗਏ ਮੈਂਬਰ
  • ਬੀਬੀ ਹਰਜਿੰਦਰ ਕੌਰ ਚੰਡੀਗੜ੍ਹ
  • ਅਮਰੀਕ ਸਿੰਘ ਵਛੋਹਾ
  • ਸੁਰਜੀਤ ਸਿੰਘ ਤੁਗਲਵਾਲ
  • ਪਰਮਜੀਤ ਸਿੰਘ ਖਾਲਸਾ ਬਰਨਾਲਾ
  • ਦਲਜੀਤ ਸਿੰਘ ਭਿੰਡਰ
  • ਸੁਰਜੀਤ ਸਿੰਘ ਗੜ੍ਹੀ
  • ਬਲਦੇਵ ਸਿੰਘ ਕਾਇਮਪੁਰ
  • ਦਲਜੀਤ ਸਿੰਘ ਭਿੰਡਰ ਹਿਮਾਚਲ
  • ਸੁਖਪ੍ਰੀਤ ਸਿੰਘ ਰੋਡੇ
  • ਰਵਿੰਦਰ ਸਿੰਘ ਖਾਲਸਾ ਅਮਲੋਹ
ਦੂਜੀ ਧਿਰ ਤੋਂ
  • ਜਸਵੰਤ ਸਿੰਘ ਪੁੜੈਣ
  • ਪਰਮਜੀਤ ਸਿੰਘ ਰਾਏਪੁਰ

ਬੀਬੀ ਜਗੀਰ ਕੌਰ ਨੇ  ਹਰਜਿੰਦਰ ਸਿੰਘ ਧਾਮੀ ਨੂੰ ਜਿੱਤ ਦੀ ਵਧਾਈ ਦਿੱਤੀ ਪਰ ਨਾਲ ਹੀ ਉਨ੍ਹਾਂ ਨੇ ਕਿਹਾ ਕੌਮ ਤਾਂ ਜਾਗ ਚੁੱਕੀ ਹੈ ਪਰ ਜੋ 13-14 ਸਾਲਾਂ ਤੋਂ ਅੰਦਰ ਭਾਨ ਖਾ ਰਹੇ ਹਨ ਉਨ੍ਹਾਂ ਦੀਆਂ ਜ਼ਮੀਰਾਂ ਮਰ ਚੁੱਕੀਆਂ ਹਨ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਹੱਕ ਵਿੱਚ 107 ਵੋਟਾਂ ਪਇਆ ਜਦਕਿ ਬੀਬੀ ਜਗੀਰ ਕੌਰ ਨੂੰ 33 ਵੋਟਾਂ ਮਿਲਿਆ,3 ਵੋਟਾਂ ਨੂੰ ਰੱਦ ਕੀਤਾ ਗਿਆ ਹੈ ।  SGPC ਦੇ ਕੁੱਲ 185 ਮੈਂਬਰ ਹਨ,37 ਮੈਂਬਰਾਂ ਦੀ ਹੁਣ ਤੱਕ ਮੌਤ ਹੋ ਚੁੱਕੀ ਹੈ । 148 ਵੋਟਾਂ ਪੈਣੀਆਂ ਸਨ ਪਰ ਅੱਜ ਦੀ ਚੋਣਾਂ ਵਿੱਚ ਸਿਰਫ 141 ਵੋਟਾਂ ਹੀ ਪਈਆਂ ਹਨ । 7 ਮੈਂਬਰ ਗੈਰ ਹਾਜ਼ਰ ਰਹੇ।