ਬਿਉਰੋ ਰਿਪੋਰਟ – ਸਿੱਖ ਸਟੂਡੈਂਟ ਫੈਡਰੇਸ਼ਨ ਦੇ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਸਾਹਿਬਾਨ ਗਿਆਨੀ ਰਘਬੀਰ ਸਿਂਘ (Sri Akal Takhat Jathedar) ਨੂੰ ਅਪੀਲ ਕੀਤੀ ਹੈ ਕਿ ਇਸ ਵਾਰ ਬੰਦੀ ਛੋੜ ਦਿਹਾੜੇ (Bandhi Chore Diwas)’ਤੇ ਦੀਪਮਾਲਾ ਅਤੇ ਆਤਿਸ਼ਬਾਜ਼ੀ (lighting and Craker Burning) ਨਾ ਕੀਤੀ ਜਾਵੇ। ਉਨ੍ਹਾਂ ਕਿਹਾ 1 ਨਵੰਬਰ ਨੂੰ 1984 ਨਸਲਕੁਸ਼ੀ ਦੇ 40 ਸਾਲ ਪੂਰੇ ਹੋਣ ਜਾ ਰਹੇ ਹਨ ਅਜਿਹੇ ਵਿੱਚ ਹੁਣ ਤੱਕ ਸਿੱਖ ਕੌਮ ਨੂੰ ਇਨਸਾਫ ਨਹੀਂ ਮਿਲਿਆ ਹੈ, ਇਸ ਦਿਨ ਆਤਿਸ਼ਬਾਜ਼ੀ ਨਾਲ ਪੀੜ੍ਹਤ ਪਰਿਵਾਰਾਂ ਨੂੰ ਤਕਲੀਫ ਹੋਵੇਗੀ ਸਾਨੂੰ ਉਨ੍ਹਾਂ ਦੇ ਨਾਲ ਖੜ੍ਹੇ ਹੋਣਾ ਚਾਹੀਦਾ ਹੈ।
ਪੀਰ ਮੁਹੰਮਦ ਨੇ ਕਿਹਾ ਸਿੰਘ ਸਾਹਿਬਾਨਾਂ ਨੂੰ ਵਿਚਾਰ ਕਰਕੇ ਇਸ ‘ਤੇ ਜਲਦ ਫੈਸਲਾ ਲੈਣਾ ਚਾਹੀਦਾ ਹੈ, ਉਨ੍ਹਾਂ ਨੇ ਇਸ ਬਾਰੇ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਵੀ ਗੱਲ ਕੀਤੀ ਹੈ। ਇਸ ਤੋਂ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਵਾਰ ਬੰਦੀ ਛੋੜ ਦਿਹਾੜੇ ‘ਤੇ ਆਤਿਸ਼ਬਾਜ਼ੀ ਅਤੇ ਦੀਪਮਾਲਾ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਅਸੀਂ ’84 ਨਸਲਕੁਸ਼ੀ ਦੇ ਪੀੜ੍ਹਤ ਪਰਿਵਾਰਾਂ ਦੇ ਨਾਲ ਖੜੇ ਹਾਂ।
ਇਹ ਵੀ ਪੜ੍ਹੋ – ਹਾਈਕੋਰਟ ਪਟਾਕਿਆਂ ਨੂੰ ਲੈਕੇ ਸ਼ਖਤ! ਪੰਜਾਬ,ਹਰਿਆਣਾ ਤੇ ਚੰਡੀਗੜ੍ਹ ਨੂੰ ਲੈਕੇ ਜਾਰੀ ਕੀਤਾ ਵੱਡਾ ਨਿਰਦੇਸ਼