Punjab

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਦਿਵਾਲੀ ਦਾ ਵੱਡਾ ਤੋਹਫ਼ਾ! DA ਵਿੱਚ ਇੰਨੇ ਫੀਸਦੀ ਦਾ ਵਾਧਾ

ਬਿਉਰੋ ਰਿਪੋਰਟ: ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ (Punjab Govt Employees) ਨੂੰ ਦਿਵਾਲੀ (Diwali) ਦਾ ਵੱਡਾ ਤੋਹਫ਼ਾ ਦਿੱਤਾ ਹੈ। ਮੁਲਾਜ਼ਮਾਂ ਦੇ DA ਵਿੱਚ 4 ਫੀਸਦੀ ਦਾ ਵਾਧਾ ਕੀਤਾ ਗਿਆ ਹੈ ਜਿਸ ਨਾਲ 6 ਲੱਖ ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ।

ਸੀਐੱਮ ਮਾਨ ਨੇ ਲਿਖਿਆ ਦਿਵਾਲੀ ਦੇ ਮੌਕੇ ’ਤੇ ਮੁਲਾਜ਼ਮਾਂ ਨੂੰ ਮੇਰੇ ਵੱਲੋਂ ਇੱਕ ਛੋਟਾ ਜਿਹਾ ਤੋਹਫ਼ਾ। ਪਹਿਲੀ ਨਵੰਬਰ 2024 ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ 4 ਫ਼ੀਸਦੀ (38 ਫ਼ੀਸਦੀ ਤੋਂ ਵਧਾ ਕੇ 42 ਫ਼ੀਸਦੀ) ਕਰਨ ਦਾ ਫ਼ੈਸਲਾ ਕੀਤਾ ਹੈ ਜਿਸ ਨਾਲ ਸੂਬੇ ਦੇ 6.50 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਹੋਵੇਗਾ। ਤੁਹਾਨੂੰ ਸਭ ਨੂੰ ਦਿਵਾਲੀ ਮੁਬਾਰਕ।

ਇਸ ਤੋ ਪਹਿਲਾਂ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ’ਤੇ ਸਵਾਲ ਚੁੱਕਦੇ ਹੋਏ ਇਲਜ਼ਾਮ ਲਗਾਇਆ ਸੀ ਕਿ ਸਿਰਫ਼ ਵੱਡੇ ਅਧਿਕਾਰੀਆਂ ਦਾ ਹੀ ਸਰਕਾਰ ਨੇ ਡੀਏ ਵਧਾਇਆ ਹੈ ਬਾਕੀ ਦਰਜਾ ਚਾਰ ਮੁਲਾਜ਼ਮਾਂ ਨੂੰ ਦਿਵਾਲੀ ਦਾ ਬੋਨਸ ਛੱਡੋਂ DA ਤੱਕ ਨਹੀਂ ਦਿੱਤਾ ਗਿਆ ਹੈ।