Punjab

ਸ਼ੱਕੀ ਹਾਲਤ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਮੌਤ !

ਬਿਉਰੋ ਰਿਪੋਰਟ – ਅੰਮ੍ਰਿਤਸਰ ਵਿੱਚ ਸ਼ੱਕੀ ਹਾਲਾਤ ਵਿੱਚ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ । ਹੁਣ ਤੱਕ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਚੱਲਿਆ ਹੈ । ਪੁਲਿਸ ਅਧਿਕਾਰੀ ਵੀ ਕਾਂਸਟੇਬਲ ਦੀ ਮੌਤ ‘ਤੇ ਚੁੱਪ ਹਨ। ਮ੍ਰਿਤਕ ਕਾਂਸਟੇਬਲ ਦਾ ਨਾਂ ਮਨਜੀਤ ਸਿੰਘ ਦੱਸਿਆ ਜਾ ਰਿਹਾ ਹੈ ।

ਹੁਣ ਤੱਕ ਦੀ ਜਾਣਕਾਰੀ ਦੇ ਮੁਤਾਬਿਕ ਕਾਂਸਟੇਬਲ ਮਨਜੀਤ ਸਿੰਘ ਅੰਮ੍ਰਿਤਸਰ ਦੀ ਪੁਲਿਸ ਲਾਈਨ ਵਿੱਚ ਤਾਇਨਾਤ ਸੀ। ਉਸ ਦੇ ਸਾਥੀ ਪੁਲਿਸ ਮੁਲਾਜ਼ਮ ਨੇ ਦੱਸਿਆ ਕਿ ਮ੍ਰਿਤਕ ਕਾਂਸਟੇਬਲ ਹਰਗੋਬਿੰਦਪੁਰਾ,ਗੁਰੂ ਕੀ ਵਡਾਲੀ ਛੇਹਰਟਾ ਦਾ ਰਹਿਣ ਵਾਲਾ ਸੀ ।