Punjab

ਐਸਜੀਪੀਸੀ ਨੇ ਹਮਲੇ ਦੇ ਖਦਸੇ ਤੇ ਜਤਾਈ ਚਿੰਤਾ! ਭਾਰਤ ਸਰਕਾਰ ਨੂੰ ਕੀਤੀ ਖ਼ਾਸ ਅਪੀਲ

ਬਿਉਰੋ ਰਿਪੋਰਟ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ (Gurcharan Singh Grewal) ਨੇ ਅਮਰੀਕਾ ਦੇ ਕੈਲੀਫੋਰਨੀਆ ਦੇ ਨਗਰ ਕੀਰਤਨ ਤੇ ਹਮਲਾ ਹੋਣ ਦੇ ਖਦਸੇ ‘ਤੇ ਚਿੰਤਾ ਜਾਹਿਰ ਕੀਤੀ ਹੈ। ਗਰੇਵਾਲ ਨੇ ਕਿਹਾ ਕਿ ਨਗਰ ਕੀਰਤਨ ਤੇ ਹਥਿਆਰਾਂ ਨਾਲ ਹਮਲਾ ਹੋ ਸਕਦਾ ਹੈ, ਜੋ ਬਹੁਤ ਹੀ ਮੰਦਭਾਗੀ ਗੱਲ ਹੈ। ਸਿੱਖ ਧਰਮ ਸਭ ਦਾ ਸਤਿਕਾਰ ਕਰਦਾ ਹੈ ਪਰ ਅਸੀਂ ਚਿੰਤਾ ਵਿਚ ਹਾਂ ਕਿ ਅਮਰੀਕੀ ਚੋਣਾਂ ਸਿੱਖਾਂ ਦੀ ਹੋਂਦ ਨੂੰ ਕਿਹੜਾ ਰੰਗ ਦੇਵੇਗੀ।

ਗਰੇਵਾਲ ਨੇ ਭਾਰਤ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਮਰੀਕਾ ਦੀ ਸਰਕਾਰ ਨਾਲ ਗੱਲਬਾਤ ਕਰਕੇ ਸਾਰੇ ਮਸਲੇ ਦੀ ਜਾਣਕਾਰੀ ਲਵੇ। ਇਸ ਦੇ ਨਾਲ ਹੀ ਉਨ੍ਹਾਂ ਐਫਬੀਆਈ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਲੋਕਾਂ ਨੂੰ ਨਸ਼ਰ ਕੀਤਾ ਜਾਵੇ ਜੋ ਇਸ ਵਾਰਦਾਤ ਨੂੰ ਅੰਜਾਮ ਦੇਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਅਰਦਾਸ ਕਰਦੇ ਹਾਂ ਕਿ ਕਿਸੇ ਨੂੰ ਵੀ ਕੁਝ ਨਾ ਹੋਵੇ।

ਇਹ ਵੀ ਪੜ੍ਹੋ –  ਸ਼ੱਕੀ ਹਾਲਤ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਮੌਤ !