ਬਿਉਰੋ ਰਿਪੋਰਟ – ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਬਰਨਾਲਾ ਵਿਧਾਨ ਸਭਾ ਦੀ ਚੋਣ ਲਈ ਐਕਵਿਟ ਹੋ ਗਏ ਹਨ। ਇਸ ਤੋਂ ਪਹਿਲਾ ਖ਼ਬਰਾਂ ਆ ਰਹੀਆਂ ਸਨ ਕਿ ਉਹ ਡੇਂਗੂ ਤੋਂ ਪੀੜਤ ਸਨ ਪਰ ਹੁਣ ਪਤਾ ਲੱਗਾ ਹੈ ਕਿ ਉਹ ਸਿਹਤਯਾਬ ਹੋ ਕੇ ਚੋਣ ਪ੍ਰਚਾਰ ਵਿਚ ਰੁੱਝ ਗਏ ਹਨ। ਉਨ੍ਹਾਂ ਬਰਨਾਲਾ ਵਿਧਾਨ ਸਭਾ ਹਲਕੇ ਦੀ ਕਮਾਨ ਸੰਭਾਲ ਲਈ ਹੈ। ਉਨ੍ਹਾਂ ਅੱਜ ਕਈ ਕਾਂਗਰਸੀ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਇਆ ਹੈ।
ਦੱਸ ਦੇਈਏ ਕਿ ਇਹ ਸੀਟ ਮੀਤ ਹੇਅਰ ਦੇ ਅਸਤੀੜਫੇ ਕਾਰਨ ਹੀ ਖਾਲੀ ਹੋਈ ਸੀ ਪਹਿਲਾ ਇਹ ਚਰਚਾ ਚੱਲ ਰਹੀ ਸੀ ਕਿ ਉਹ ਪਾਰਟੀ ਨਾਲ ਟਿਕਟ ਦੀ ਵੰਡ ਨੂੰ ਲੈ ਕੇ ਨਾਰਾਜ਼ ਹਨ ਪਰ ਉਹ ਹੁਣ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਲਈ ਚੋਣ ਪ੍ਰਚਾਰ ਕਰ ਰਹੇ ਹਨ।
ਇਹ ਵੀ ਪੜ੍ਹੋ – ਪੰਜਾਬ ਦੀ ਵੰਡ ਤੇ ਅਕਾਲੀ ਦਲ ਅਤੇ ਐਸਜੀਪੀਸੀ ਦੇ ਕੇਂਦਰ ਤੇ ਗੰਭੀਰ ਇਲਜ਼ਾਮ!