ਅੱਜ ਲੁਧਿਆਣਾ ਵਿੱਚ ਐਸਟੀਐਫ ਦੇ ਇੱਕ ਸਬ-ਇੰਸਪੈਕਟਰ ‘ਤੇ ਨਸ਼ਾ ਤਸਕਰਾਂ ਨੂੰ ਛੱਡਣ ਦੇ ਗੰਭੀਰ ਦੋਸ਼ ਲੱਗੇ ਹਨ। ਸ਼ਹਿਰ ਵਿੱਚ ਚਰਚਾ ਹੈ ਕਿ ਉਕਤ ਸਬ-ਇੰਸਪੈਕਟਰ ਨੇ ਨਸ਼ਾ ਤਸਕਰਾਂ ਤੋਂ ਮੋਟੀ ਰਕਮ ਲੈ ਕੇ ਉਨ੍ਹਾਂ ਨੂੰ ਛੱਡ ਦਿੱਤਾ ਸੀ। ਫਿਲਹਾਲ ਪੁਲਿਸ ਨੇ ਇਸ ਮਾਮਲੇ ‘ਚ ਸਬ-ਇੰਸਪੈਕਟਰ ਨੂੰ ਗ੍ਰਿਫਤਾਰ ਕਰ ਲਿਆ ਹੈ। ਮਾਮਲੇ ਦੀ ਜਾਂਚ ਦੀ ਪ੍ਰਕਿਰਿਆ ਜਾਰੀ ਹੈ। ਸਬ-ਇੰਸਪੈਕਟਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਐਸਟੀਐਫ ਦੇ ਇੰਚਾਰਜ ਸਬ ਇੰਸਪੈਕਟਰ ਗੁਰਮੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗੁਰਪ੍ਰੀਤ ਸਿੰਘ ਦਾ ਅੱਜ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾਇਆ ਗਿਆ। ਉਧਰ ਸਬ-ਇੰਸਪੈਕਟਰ ਗੁਰਮੀਤ ਸਿੰਘ ਨੇ ਪੱਤਰਕਾਰਾਂ ਸਾਹਮਣੇ ਡੀਐਸਪੀ ਵਿਰਕ ਦਾ ਨਾਂ ਲੈਂਦਿਆਂ ਕਿਹਾ ਕਿ ਉਨ੍ਹਾਂ ਨੇ ਮੁਲਜ਼ਮਾਂ ਨੂੰ ਛੱਡਿਆ ਹੈ, ਮੈਨੂੰ ਨਹੀਂ।
ਏਆਈਜੀ ਨੇ ਕਿਹਾ – ਮਾਮਲਾ ਸ਼ੱਕੀ ਹੈ
ਐਸਟੀਐਫ ਦੇ ਏਆਈਜੀ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਸਬ ਇੰਸਪੈਕਟਰ ਗੁਰਮੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਸ਼ੀ ਸਬ-ਇੰਸਪੈਕਟਰ ਨੇ ਕਿਸੇ ਹੋਰ ਟਿਕਾਣੇ ਤੋਂ ਕੁਝ ਨਸ਼ਾ ਤਸਕਰਾਂ ਨੂੰ ਫੜਿਆ ਸੀ ਅਤੇ ਲੋਕੇਸ਼ਨ ਬਦਲਣ ਦੀ ਸੂਚਨਾ ਡੀਐੱਸਪੀ ਨੂੰ ਦਿੱਤੀ ਸੀ। ਮਾਮਲਾ ਸ਼ੱਕੀ ਹੈ। ਗ੍ਰਿਫ਼ਤਾਰੀ ਤੋਂ ਬਾਅਦ ਹੁਣ ਉਹ ਡੀਐਸਪੀ ’ਤੇ ਝੂਠੇ ਦੋਸ਼ ਲਾ ਰਿਹਾ ਹੈ ਕਿਉਂਕਿ ਡੀਐਸਪੀ ਨੇ ਹੀ ਇਸ ਮਾਮਲੇ ਦਾ ਪਰਦਾਫਾਸ਼ ਕੀਤਾ ਹੈ।