Punjab

‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ

ਬਿਉਰੋ ਰਿਪੋਰਟ – ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ (Jaswant Singh Gajjanmajra) ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਹੋ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਮਨੀ ਲਾਡਰਿੰਗ (Money laundering) ਦੇ ਮਾਮਲੇ ਵਿਚ ਪਟੀਸ਼ਨ ਮਨਜ਼ੂਰ ਕਰ ਲਈ ਹੈ। ਦੱਸ ਦੇਈਏ ਕਿ ਪਿਛਲੇ ਹਫਤੇ ਅਦਾਲਤ ਨੇ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਜਸਵੰਤ ਸਿੰਘ ਗੱਜਣਮਾਜਰਾ ਅਮਰਗੜ੍ਹ ਤੋਂ ਵਿਧਾਇਕ ਹਨ ਅਤੇ ਉਨ੍ਹਾਂ ਨੂੰ ਪਿਛਲੇ ਸਾਲ ਹੀ ਈ.ਡੀ ਵੱਲੋਂ ਗ੍ਰਿਫਤਾਰ ਕੀਤਾ ਸੀ। ਜਸਵੰਤ ਸਿੰਘ ਗੱਜਣਮਾਜਰਾ ‘ਤੇ ਆਪਣੀ ਕੰਪਨੀ ਤਾਰਾ ਕਾਰਪੋਰੇਸ਼ਨ ਲਿਮਟਿਡ ਰਾਂਹੀ ਬੈਂਕ ਨਾਲ ਧੋਖਾ ਕਰਨ ਦਾ ਇਲਜ਼ਾਮ ਲੱਗਾ ਹੈ। ਈ.ਡੀ ਵੱਲੋਂ ਇਸ ਮਾਮਲੇ ਵਿਚ ਗੱਜਣਮਾਜਰਾ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਈ.ਡੀ ਵੱਲੋਂ ਵਿਧਾਇਕ ਗੱਜਣਮਾਜਰਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।