ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਵੱਲੋਂ ਅੱਜ ਪੰਜਾਬ ਦੇ ਸਾਰੇ ਡਿਪਟੀ ਕਮੀਸ਼ਨਰਾਂ ਦੇ ਦਫਤਰਾਂ ਅੱਗੇ ਝੋਨੇ ਦੀ ਖਰੀਦ ਨਾ ਹੋਣ ਤੇ ਡੀਏਪੀ ਖਾਦ ਦੀ ਆ ਰਹੀ ਤੰਗੀ ਨੂੰ ਲੈ ਕੇ ਰੋਸ ਮੁਜ਼ਾਹਰਾ ਕੀਤਾ ਹੈ। ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾਂ ਨੇ ਰੋਪੜ ਵਿਚ ਡੀਸੀ ਦਫਤਰ ਅੱਗੇ ਰੋਸ ਮਜਾਹਰਾ ਕੀਤਾ ਹੈ। ਦੱਸ ਦੇਈਏ ਕਿ ਪੰਜਾਬ ਵਿਚ ਇਸ ਸਾਲ ਕਿਸਾਨਾਂ ਨੂੰ ਝੋਨਾ ਵੇਚਣ ਵਿਚ ਕਾਫੀ ਦਿੱਕਤ ਦਾ ਸਾਹਮਣਾ ਪੈ ਰਿਹਾ ਹੈ ਅਤੇ ਝੋਨੇ ਦੇ ਭਾਅ ਵਿਚ ਵੀ ਭਾਰੀ ਗਿਰਾਵਟ ਆਈ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ 5 ਨਵੰਬਰ ਨੂੰ ਪੂਰੇ ਪੰਜਾਬ ਵਿਚ ਰੋਸ ਮੁਜਾਹਰੇ ਕਰਨ ਦਾ ਐਲਾਨ ਕੀਤਾ ਸੀ।
ਇਸ ਮੌਕੇ ਅਕਾਲੀ ਦਲ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਇਹ ਸਰਕਾਰ ਝੋਨੇ ਵਿਚ ਲੁੱਟ ਕਰ ਰਹੀ ਹੈ ਅਤੇ ਕਿਸਾਨਾਂ ਨੂੰ ਠੱਗਿਆ ਜਾ ਰਿਹਾ ਹੈ। ਇਸ ਦੌਰਾਨ ਅਕਾਲੀ ਦਲ ਨੇ ਜੰਮ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਹੈ।
ਇਹ ਵੀ ਪੜ੍ਹੋ – ਸਾਬਕਾ DGP ਸੈਣੀ ਚੱਲੇਗਾ ਟਰਾਇਲ, IAS ਅਧਿਕਾਰੀ ਦੇ ਪੁੱਤਰ ਦੇ ਅਗਵਾ-ਕਤਲ ਮਾਮਲਾ