ਬਿਉਰੋ ਰਿਪੋਰਟ – ਕੇਂਦਰ ਸਰਕਾਰ (Centre Government) ਨੇ ਪੰਜਾਬ ਸਰਕਾਰ (Punjab Government) ਦੀ ਮੰਗ ਨੂੰ ਰੱਦ ਕਰਦਿਆਂ ਪਰਾਲੀ ਸਾੜਨ (Stubble Burning) ਤੋਂ ਰੋਕਣ ਲਈ 1200 ਰੁਪਏ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਸਬੰਧੀ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਦਾਇਰ ਹਲਫ਼ਨਾਮੇ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੀ ਹਰਿਆਣਾ ਸਰਕਾਰ ਵਾਂਗ ਆਪਣੇ ਬਜਟ ਵਿੱਚੋਂ ਕਿਸਾਨਾਂ ਨੂੰ ਇਹ ਰਾਸ਼ੀ ਦੇ ਸਕਦੀ ਹੈ।
ਇਸ ਤੋਂ ਬਾਅਦ ਸਿਆਸਤ ਵੀ ਸ਼ੁਰੂ ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪਰਾਲੀ ਦੇ ਹੱਲ ਲਈ ਵਿਸ਼ੇਸ਼ ਗ੍ਰਾਂਟ ਦੀ ਮੰਗ ਕੀਤੀ ਗਈ ਸੀ, ਪਰ ਭਾਜਪਾ ਨੇ ਇਸ ਨੂੰ ਠੁਕਰਾ ਦਿੱਤਾ ਹੈ। ਅਸੀਂ ਦੇਖਿਆ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਦੇ ਕਿਸੇ ਵੀ ਮੁੱਦੇ ‘ਤੇ ਕਈ ਰੁਕਾਵਟਾਂ ਖੜ੍ਹੀਆਂ ਕੀਤੀਆਂ ਹਨ, ਚਾਹੇ ਉਹ ਆਰ.ਪੀ.ਐੱਫ., ਰਾਸ਼ਟਰੀ ਸਿਹਤ ਮਿਸ਼ਨ, ਸਕੂਲ ਸਿੱਖਿਆ ਫੰਡ ਹੋਣ। ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਭਾਜਪਾ ਸਰਕਾਰ ਵੱਲੋਂ ਲਾਏ ਜਾ ਰਹੇ ਦੋਸ਼ ਨਿੰਦਣਯੋਗ ਹਨ।ਭਾਜਪਾ ਦਾ ਪੰਜਾਬ ਵਿਰੋਧੀ ਰਵੱਈਆ ਬਰਕਰਾਰ ਰੱਖਦਿਆਂ ਭਾਰਤ ਸਰਕਾਰ ਨੇ 1200 ਕਰੋੜ ਰੁਪਏ ਦੀ ਮੰਗ ਠੁਕਰਾ ਦਿੱਤੀ ਹੈ। ਇੱਕ ਪਾਸੇ ਉਹ ਕਹਿੰਦੇ ਹਨ ਕਿ ਉਹ ਕਿਸਾਨਾਂ ਦੇ ਨਾਲ ਹਨ। ਪਰ ਲੋਕ ਵਿਸ਼ਵਾਸ ਕਿਵੇਂ ਕਰ ਸਕਦੇ ਹਨ? ਇਕ-ਇਕ ਕਰਕੇ ਜਦੋਂ ਵੀ ਪੰਜਾਬ ਦੇ ਕਿਸਾਨਾਂ ਦੀ ਮਦਦ ਕਰਨ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਕੇਂਦਰ ਸਰਕਾਰ ਪਿੱਛੇ ਹਟ ਜਾਂਦੀ ਹੈ।
ਇਹ ਵੀ ਪੜ੍ਹੋ – ਅਮਰੀਕਾ ਨੂੰ ਅੱਜ ਮਿਲੇਗਾ ਨਵਾਂ ਰਾਸ਼ਟਰਪਤੀ!