ਬਿਉਰੋ ਰਿਪੋਰਟ – ਸ਼ਹਿਰੀ ਹਵਾਬਾਜ਼ੀ ਬਿਊਰੋ (BCAS) ਨੇ ਅਜਿਹੇ ਹੁਕਮ ਜਾਰੀ ਕੀਤੇ ਹਨ ਜਿਸ ਤੋਂ ਸਿੱਖ ਭਾਈਚਾਰਾ ਕਾਫੀ ਪਰੇਸ਼ਾਨ ਹੈ। ਸ਼ਹਿਰੀ ਹਵਾਬਾਜ਼ੀ ਬਿਊਰੋ ਨੇ ਆਪਣੇ ਜਾਰੀ ਨਵੇਂ ਹੁਕਮਾਂ ਵਿਚ ਕਿਹਾ ਹੈ ਕਿ ਸਿੱਖ ਕਰਮਚਾਰੀ ਹੁਣ ਹਵਾਈ ਅੱਡਿਆਂ ‘ਤੇ ਕਿਰਪਾਨ ਨਹੀਂ ਪਾ ਸਕਦੇ। ਸ਼ਹਿਰੀ ਹਵਾਬਾਜ਼ੀ ਬਿਊਰੋ ਵੱਲੋਂ ਬਕਾਇਦਾ ਤੌਰ ਤੇ ਇਹ ਹੁਕਮ ਜਾਰੀ ਕਰਦਿਆਂ ਕਿਹਾ ਕਿ ਹਵਾਈ ਅੱਡਿਆਂ ’ਤੇ ਕੰਮ ਕਰਨ ਵਾਲੇ ਸਿੱਖ ਮੁਲਾਜ਼ਮ ਸੁਰੱਖਿਆ ਦੇ ਮੱਦੇਨਜ਼ਰ ਕਿਰਪਾਨ ਨਹੀਂ ਪਹਿਨ ਸਕਣਗੇ।
ਦੱਸ ਦੇਈਏ ਕਿ ਹਵਾਈ ਅੱਡਿਆਂ ‘ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਇਹ ਜਾਣਕਾਰੀ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ। ਬੀਸੀਏਐਸ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਸੁਰੱਖਿਆ ਦੇ ਮੱਦੇਨਜ਼ਰ ਇਹ ਹੁਕਮ ਜਾਰੀ ਕੀਤੇ ਗਏ ਹਨ। ਇਸ ਤੋਂ ਬਾਅਦ ਮਾਮਲਾ ਲਗਾਤਾਰ ਤੂਲ ਫੜਦਾ ਜਾ ਰਿਹਾ ਹੈ। ਇਸ ਸਬੰਧੀ ਹੁਣ ਸਿੱਖ ਹਸਤੀਆਂ ਦੀ ਵੀ ਪ੍ਰਤੀਕਿਰਿਆਵਾਂ ਵੀ ਸਾਹਮਣੇ ਆ ਰਹੀਆਂ ਹਨ। ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਇਸ ਫੈਸਲੇ ਦੀ ਆਲੋਚਨਾ ਕਰਦਿਆਂ ਇਸ ਨੂੰ ਧਾਰਮਿਕ ਆਜ਼ਾਦੀ ਦੀ ਉਲੰਘਣਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਰਪਾਨ ਸਿੱਖ ਧਰਮ ਵਿੱਚ ਪਵਿੱਤਰ ਚਿੰਨ੍ਹ ਹੈ ਅਤੇ ਇਸ ਨੂੰ ਪਹਿਨਣਾ ਧਾਰਮਿਕ ਅਧਿਕਾਰ ਹੈ। ਅਜਿਹੇ ਹੁਕਮ ਪਹਿਲਾਂ ਵੀ ਜਾਰੀ ਕੀਤੇ ਜਾ ਚੁੱਕੇ ਹਨ, ਜਿਸ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਐਵੀਏਸ਼ਨ ਅਥਾਰਟੀ ਵੱਲੋਂ ਸਿੱਖਾਂ ਨੂੰ ਡਿਊਟੀ ਦੌਰਾਨ ਕਿਰਪਾਨ ਨਾ ਪਹਿਨਣ ਦੇ ਦਿੱਤੇ ਗਏ ਹੁਕਮ ਗਲਤ ਹਨ।
ਇਹ ਵੀ ਪੜ੍ਹੋ – ਸਿੱਖ ਕਿਸੇ ਦੇ ਧਾਰਮਿਕ ਸਥਾਨਾਂ ‘ਤੇ ਹਮਲੇ ਨਹੀਂ ਕਰਦੇ! ਝੜਪ ਨੂੰ ਗਰਦਾਨਿਆ ਹਮਲਾ