Punjab

ਸੁਖਬੀਰ ਬਾਦਲ ਨੂੰ ਲੈ ਕੇ ਸਿੱਖ ਬੁੱਧੀਜਿਵੀਆਂ ਦੀ ਮੀਟਿੰਗ ਹੋਈ ਖਤਮ!

ਬਿਉਰੋ ਰਿਪੋਰਟ – ਸ੍ਰੀ ਅਕਾਲ ਤਖਤ ਸਾਹਿਬ (Sri Akal Takth Sahib) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghbir Singh) ਵੱਲੋਂ ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਦੇ ਧਾਰਮਿਕ ਅਤੇ ਸਿਆਸੀ ਭਵਿੱਖ ਬਾਰੇ ਚਰਚਾ ਕਰਨ ਲਈ ਜੋ ਮੀਟਿੰਗ ਅਕਾਲ ਤਖਤ ਸਾਹਿਬ ਦੇ ਦਫਤਰ ਵਿਖੇ ਸੱਦੀ ਗਈ ਸੀ ਉਹ ਖਤਮ ਹੋ ਗਈ ਹੈ। ਇਸ ਮੀਟਿੰਗ ਵਿਚ ਗਿਆਨੀ ਰਘਬੀਰ ਸਿੰਘ, ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਸੁਲਤਾਨ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਰਬਜੀਤ ਸਿੰਘ ਸੋਹਲ, ਡਾ: ਇੰਦਰਜੀਤ ਗੋਗੋਆਣੀ, ਅਮਰਜੀਤ ਸਿੰਘ, ਡਾ: ਚਮਕੌਰ ਸਿੰਘ ਪਟਿਆਲਾ ਨੇ ਸ਼ਮੂਲੀਅਤ ਕੀਤੀ ਹੈ। ਦੱਸ ਦੇਈਏ ਕਿ ਇਸ ਮੀਟਿੰਗ ਵਿੱਚ ਕੁਝ ਸੀਨੀਅਰ ਪੱਤਰਕਾਰਾਂ ਨੂੰ ਵੀ ਸੱਦਿਆ ਗਿਆ ਸੀ।

ਮੀਟਿੰਗ ਖਤਮ ਹੋਣ ਤੋਂ ਬਾਅਦ ਕਿਸੇ ਵੀ ਬੁੱਧੀਜੀਵੀ ਵੱਲੋਂ ਖੁੱਲ੍ਹ ਕੇ ਨਹੀਂ ਦੱਸਿਆ ਹੈ ਪਰ ਹਰਸਿਮਰਨ ਸਿੰਘ ਨੇ ਕਿਹਾ ਕਿ ਜੋ ਵੀ ਚਰਚਾ ਹੋਈ ਹੈ ਉਹ ਇਸ ਬਾਰੇ ਕੁੱਝ ਵੀ ਨਹੀਂ ਦੱਸਣੇ ਪਰ ਉਨ੍ਹਾਂ ਲਿਖਤੀ ਰੂਪ ਵਿਚ ਸਭ ਕੁੱਝ ਦੱਸ ਦਿੱਤਾ ਹੈ ਅਤੇ ਅਗਲਾ ਫੈਸਲਾ 5 ਸਿੰਘ ਸਾਹਿਬਾਨਾਂ ਕਰਨਗੇ। ਤਹਾਨੂੰ ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਸੁਧਾਰ ਲਹਿਰ ਦੇ ਆਗੂਆਂ ਦੀ ਸ਼ਿਕਾਇਤ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਤਨਖਾਹਿਆ ਕਰਾਰ ਦਿੱਤਾ ਸੀ।

ਇਹ ਵੀ ਪੜ੍ਹੋ –  ਸਿੱਖ ਕਿਸੇ ਦੇ ਧਾਰਮਿਕ ਸਥਾਨਾਂ ‘ਤੇ ਹਮਲੇ ਨਹੀਂ ਕਰਦੇ! ਝੜਪ ਨੂੰ ਗਰਦਾਨਿਆ ਹਮਲਾ