ਬਿਉਰੋ ਰਿਪੋਰਟ – ਵਿਜੀਲੈਂਸ ਬਿਊਰੋ (Vigilance Bureau) ਦੀ ਟੀਮ ਨੇ ਤਰਨ ਤਾਰਨ (Tarn-Taran) ਜ਼ਿਲ੍ਹੇ ਦੇ ਡੀਸੀ ਦੇ ਪੀਏ ਹਰਮਨਦੀਪ ਸਿੰਘ ਅਤੇ ਚੋਣ ਵਿਭਾਗ ਦੇ ਡਾਟਾ ਐਂਟਰੀ ਆਪਰੇਟਰ ਜਗਰੂਪ ਸਿੰਘ ਨੂੰ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੇ ਤਰਨਤਾਰਨ ਵਿੱਚ ਲਗਾਏ ਗਏ ਕੈਮਰਿਆਂ ਦੀ ਅਦਾਇਗੀ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਦੋਵਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਦੱਸ ਦੇਈਏ ਕਿ ਇਹ ਸ਼ਿਕਾਇਤ ਤਰਨ ਤਾਰਨ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਦਿੱਤੀ ਸੀ ਜੋ ਇਕ ਫੋਟੋਗਰਾਫਰ ਹੈ। ਲੋਕ ਸਭਾ ਚੋਣਾਂ ਵਿਚ ਵੀਡੀਏ ਕੈਮਰੇ ਲਗਾਏ ਗਏ ਸੀ, ਜਿਸ ਦੀ ਅਦਾਇਗੀ ਦੇ ਬਦਲੇ ਡੀਸੀ ਦੇ ਪੀਏ ਚੋਣ ਵਿਭਾਗ ਦੇ ਡਾਟਾ ਐਂਟਰੀ ਆਪਰੇਟਰ ਵੱਲੋਂ ਪੈਸਿਆਂ ਦੀ ਮੰਗ ਕੀਤੀ ਗਈ ਸੀ। ਦੋਵਾਂ ਨੂੰ ਵੀਹ-ਵੀਹ ਹਜ਼ਾਰ ਰੁਪਏ ਐਡਵਾਂਸ ਦੇ ਦਿੱਤੇ ਗਏ ਸਨ, ਜਦੋਂ ਕਿ ਵੀਹ ਹਜ਼ਾਰ ਰੁਪਏ ਦੇਣ ਦਾ ਸਮਾਂ ਬੁੱਧਵਾਰ ਨੂੰ ਤੈਅ ਕੀਤਾ ਗਿਆ ਸੀ।
ਬੁੱਧਵਾਰ ਨੂੰ ਵਿਜੀਲੈਂਸ ਟੀਮ ਨੇ ਦੋਵਾਂ ਦੋਸ਼ੀਆਂ ਨੂੰ ਵੀਹ ਹਜ਼ਾਰ ਰੁਪਏ ਲੈਂਦਿਆਂ ਕਾਬੂ ਕਰ ਲਿਆ। ਇਨ੍ਹਾਂ ਦੋਵਾਂ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ – ਫਿਰੋਜ਼ਪੁਰ ਦੇ ਮੁੱਖ ਖੇਤੀਬਾੜੀ ਅਫਸਰ ਖਿਲਾਫ ਪੰਜਾਬ ਸਰਕਾਰ ਨੇ ਕੀਤੀ ਸਖਤ ਕਾਰਵਾਈ!