Punjab

ਵੜਿੰਗ ਦੇ ਪ੍ਰਚਾਰ ‘ਚ ਦਿਖੇ ਗੋਲਡੀ, ਬਾਜਵਾ ਨੇ ਕਹਿ ਦਿੱਤੀ ਵੱਡੀ ਗੱਲ !

ਚੱਬੇਵਾਲ : ਸੂਬੇ ਵਿੱਚ ਚਾਰ ਜ਼ਿਲ੍ਹਿਆਂ ਵਿੱਚ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਜ਼ੋਰਾਂ ਛੋਰਾਂ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ। ਹਰ ਇੱਕ ਪਾਰਟੀ ਆਪੋ ਆਪਣੇ ਉਮੀਦਵਾਰ ਨੂੰ ਜਿਤਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਇਸੇ ਦੌਰਾਨ ਸਾਬਕਾ ਕਾਂਗਰਸੀ ਆਗੂ ਦਲਬੀਰ ਗੋਲਡੀ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮ ਪਤਨੀ ਅੰਮ੍ਰਿਤਾ ਵੜਿੰਗ ਲਈ ਚੋਣ ਪ੍ਰਚਾਰ ਕਰ ਰਹੇ ਹਨ।

ਜਿਸ ਤੋਂ ਬਾਅਦ ਪਾਰਟੀ ਵਿੱਚ ਹਲਚਲ ਸ਼ੁਰੂ ਹੋ ਗਈ ਹੈ। ਵਿਰੋਧੀ ਧਿਰ ਦੇ ਆਗੂ ਅਤੇ ਸੀਨੀਅਰ ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਇਸ ਮਾਮਲੇ ਨੂੰ ਕਿਹਾ ਕਿ ਜਿਹੜਾ ਮਰਜ਼ੀ, ਜਿਸਦਾ ਮਰਜ਼ੀ ਕੈਂਪੇਨ ਕਰਦਾ ਰਹੇ ਪਰ ਮੇਰੀ ਮਰਜ਼ੀ ਤੋਂ ਬਿਨਾਂ ਪਾਰਟੀ ’ਚ ਵਾਪਸੀ ਨਹੀਂ ਹੋਵੇਗੀ।

ਚੋਣ ਪ੍ਰਚਾਰ ਕਰਦਿਆਂ ਬਾਜਵਾ ਨੇ ਕਿਹਾ ਕਿ ਕੋਈ ਬੰਦਾ ਜਿਸਦੇ ਮਰਜ਼ੀ ਲਈ ਚੋਣ ਪ੍ਰਚਾਰ ਕਰਦਾ ਫਿਰਦਾ ਰਹੇ, ਉਹਨਾਂ ਦੀ ਮਰਜ਼ੀ ਤੋਂ ਬਗੈਰ ਉਹਨਾਂ ਨੂੰ ਕਾਂਗਰਸ ਵਿਚ ਸ਼ਾਮਲ ਨਹੀਂ ਹੋਣ ਦਿੱਤਾ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਤੁਹਾਡਾ ਦਾਸ ਪਾਰਟੀ ਵਿਚ ਇਕ ਅਹਿਮ ਸਥਾਨ ’ਤੇ ਹੈ, ਦਾਸ ਦੀ ਮਰਜ਼ੀ ਤੋਂ ਬਗੈਰ ਕੋਈ ਬੰਦਾ ਜਿਹਦੇ ਮਰਜ਼ੀ ਲਈ ਚੋਣ ਪ੍ਰਚਾਰ ਕਰਦਾ ਫਿਰੇ, ਗੱਦਾਰਾਂ ਲਈ ਪਾਰਟੀ ਵਿਚ ਥਾਂ ਨਹੀਂ ਹੈ। ਉਨ੍ਹਾਂ ਨੇ ਸਾਬਕਾ ਕਾਂਗਰਸੀ ਆਗੂ ਰਾਜ ਕੁਮਾਰ ਚੱਬੇਵਾਲ ਦਾ ਨਾਂ ਲੈ ਕੇ ਕਿਹਾ ਕਿ ਉਹਨਾਂ ਦੀ ਪਾਰਟੀ ਵਿਚ ਵਾਪਸੀ ਨਹੀਂ ਹੋਵੇਗੀ।

ਦੱਸ ਦਈਏ ਕਿ ਸਾਬਕਾ ਕਾਂਗਰਸੀ ਆਗੂ ਦਲਬੀਰ ਗੋਲਡੀ ਰਾਜਾ ਵੜਿੰਗ ਦੇ ਨਾਲ ਚੋਣ ਪ੍ਰਚਾਰ ਕਰਦੇ ਨਜ਼ਰ ਆਏ ਸਨ।