Punjab

ਲੁਧਿਆਣਾ ‘ਚ ਔਰਤ ਨੇ ਸਿਮਰਜੀਤ ਬੈਂਸ ਖਿਲਾਫ ਲਾਏ ਬਲਾਤਕਾਰ ਦੇ ਇਲਜ਼ਾਮ, ਬੈਂਸ ਨੇ ਦੱਸਿਆ ਸਿਆਸਤ ਤੋਂ ਪ੍ਰੇਰਿਤ ਡਰਾਮਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੁਧਿਆਣਾ ਦੀ ਇੱਕ ਮਹਿਲਾ ਨੇ ਲੋਕ ਇੰਨਸਾਫ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ‘ਤੇ ਰੇਪ ਦੇ ਇਲਜ਼ਾਮ ਲਗਾਏ ਹਨ। ਮਹਿਲਾ ਨੇ ਪੁਲਿਸ ਕਮਿਸ਼ਨਰ ਨੂੰ ਲਿਖਤੀ ਤੌਰ ‘ਤੇ ਸ਼ਿਕਾਇਤ ਦਿੱਤੀ ਹੈ ਅਤੇ ਜੁਆਇੰਟ ਕਮਿਸ਼ਨਰ ਰੂਰਲ ਨੂੰ ਇਸ ਮਾਮਲੇ ਦੀ ਜਾਂਚ ਵੀ ਸੌਂਪੀ ਗਈ ਹੈ। ਸਿਮਰਜੀਤ ਸਿੰਘ ਬੈਂਸ ਨੇ ਇਨ੍ਹਾਂ ਇਲਜ਼ਾਮਾਂ ਨੂੰ ਨਕਾਰ ਦਿੱਤਾ ਹੈ ਅਤੇ ਇਸਨੂੰ ਸਿਆਸੀ ਚਾਲ ਕਰਾਰ ਦਿੱਤਾਹੈ।

ਬੈਂਸ ਨੇ ਕਿਹਾ ਕਿ ਮੇਰੇ ‘ਤੇ ਦੋਸ਼ ਲਾਉਣ ਦਾ ਸਿਲਸਿਲਾ ਕੋਈ ਪਹਿਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਮੇਰੇ ‘ਤੇ ਕਈ ਇਲਜ਼ਾਮ ਲਗਾਏ ਗਏ ਹਨ। ਕਦੇ ਮੇਰਾ ਸਬੰਧ ਚਿੱਟਾ ਵੇਚਣ ਵਾਲਿਆਂ ਦੇ ਨਾਲ ਜੋੜ ਕੇ ਘਰ ਦਾ ਘਿਰਾਉ ਕੀਤਾ ਗਿਆ, ਕਦੇ ਟੈਕਸ ਚੋਰ ਤੇ ਕਦੇ ਬਿਜਲੀ ਚੋਰ ਵਰਗੇ ਦੋਸ਼ ਲਗਾਏ ਗਏ ਹਨ। ਅਸਲ ਵਿੱਚ ਸਾਡੀ ਪਾਰਟੀ ਦੀ ਲੋਕ ਪ੍ਰਿਅਤਾ ਵਿਰੋਧੀਆਂ ਨੂੰ ਹਜ਼ਮ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਲੋਕਾਂ ਸਾਹਮਣੇ ਸੱਚ ਜਲਦੀ ਹੀ ਆਵੇਗਾ।