Punjab

ਤਰਨਤਾਰਨ ‘ਚ ਸਰਪੰਚ ਦਾ ਕਤਲ, ਚੁਣਾਵੀਂ ਰੰਜਿਸ਼ ’ਚ ਵਾਰਦਾਤ ਨੂੰ ਦਿੱਤਾ ਅੰਜਾਮ

ਤਰਨਤਾਰਨ ‘ਚ  ਮੌਜੂਦਾ ਸਰਪੰਚ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਚੁਣਾਵੀਂ ਰੰਜਿਸ਼ ’ਚ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਥਾਣਾ ਝਬਾਲ ਅਧੀਨ ਆਉਂਦੇ ਪਿੰਡ ਲਾਲੂ ਘੁੰਮਣ ਵਿਖੇ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਪ੍ਰਤਾਪ ਸਿੰਘ (68 ਸਾਲ) ਪੁੱਤਰ ਗਿਆਨ ਸਿੰਘ ਦੀ ਮੋਟਰਸਾਈਕਲ ਸਵਾਰ ਨਕਾਬਪੋਸ਼ ਨੌਜਵਾਨ ਨੇ ਗੋਲ਼ੀ ਮਾਰ ਕੇ ਹੱਤਿਆਂ ਕਰ ਦਿੱਤੀ।

ਜਦੋਂਕਿ ਬੁੱਧ ਸਿੰਘ ਪੁੱਤਰ ਕਲਿਆਣ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਿਆ। ਗੌਰਤਲਬ ਹੈ ਕਿ ਸਰਪੰਚ ਪ੍ਰਤਾਪ ਸਿੰਘ ਪਿੰਡ ਵਿਚ ਹੀ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਵਿਚ ਸ਼ਾਮਿਲ ਹੋਣ ਲਈ ਗਿਆ ਸੀ।